Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਾਂਗਰਸ ਨੇ ਚੋਣ ਨਤੀਜਿਆਂ 'ਤੇ ਪ੍ਰਗਟਾਈ ਨਿਰਾਸ਼ਾ

Posted on December 8th, 2013

ਨਵੀਂ ਦਿੱਲੀ- ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਦਿੱਲੀ, ਰਾਜਸਥਾਨ, ਛਤੀਸਗੜ੍ਹ ਤੇ ਮੱਧ ਪ੍ਰਦੇਸ 'ਚ ਕਾਂਗਰਸ ਦੀ ਹਾਰ 'ਤੇ ਨਿਰਾਸ਼ਾ ਜਤਾਈ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਅਸੀਂ ਨਿਰਾਸ਼ ਹਾਂ। ਉਨ੍ਹਾਂ ਇਸ ਗੱਲ ਨੂੰ ਗਲਤ ਦੱਸਿਆ ਕਿ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਪ੍ਰਦਰਸ਼ਨ ਉਸ ਨੂੰ ਕੇਂਦਰ ਦੀ ਸੱਤਾ 'ਚ ਲਿਆਵੇਗਾ। ਸੂਰਜੇਵਾਲਾ ਨੇ ਚੇਤੇ ਕਰਵਾਇਆ ਕਿ ਭਾਜਪਾ ਨੇ 2003 'ਚ ਵਿਧਾਨ ਸਭਾ ਚੋਣਾਂ 'ਚ ਚੰਗੀ ਸਫ਼ਲਤਾ ਹਾਸਿਲ ਕੀਤੀ ਸੀ ਪਰ ਲੋਕ ਸਭਾ ਚੋਣਾਂ 'ਚ ਉਹ ਬੁਰੀ ਤਰ੍ਹਾਂ ਹਾਰ ਗਈ ਸੀ। ਦਿੱਲੀ 'ਚ ਕਾਂਗਰਸ ਦੀ ਕਰਾਰੀ ਹਾਰ 'ਤੇ ਟਿੱਪਣੀ ਕਰਦਿਆਂ ਕਾਂਗਰਸੀ ਨੇਤਾ ਸ਼ਕੀਲ ਅਹਿਮਦ ਨੇ ਇਥੇ ਕਿਹਾ ਕਿ ਦਿੱਲੀ 'ਚ ਵੱਖ-ਵੱਖ ਮੁੱਦਿਆਂ 'ਤੇ ਹੋਏ ਅੰਦੋਲਨਾਂ ਨਾਲ ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਵੱਡੀ ਮਦਦ ਮਿਲੀ। ਉਨ੍ਹਾਂ ਕਿਹਾ ਕਿ ਪਾਰਟੀ ਲਈ ਇਹ ਸਮਾਂ ਸਵੈ-ਪੜਚੋਲ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਨਤੀਜਿਆਂ ਦੀ ਉਮੀਦ ਨਹੀਂ ਸੀ ਤੇ ਇਨ੍ਹਾਂ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ।



Archive

RECENT STORIES