Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮਨਮੋਹਨ ਸਿੰਘ ਨੂੰ ਪ੍ਰਧਾਨ ਮੰਤਰੀ ਬਣਾ ਕੇ ਪਾਰਟੀ ਨੇ ਗਲਤੀ ਕੀਤੀ-ਅਈਅਰ

Posted on December 10th, 2013


ਨਵੀਂ ਦਿੱਲੀ- ਚਾਰ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਕਾਂਗਰਸ ਦੇ ਆਪਣੇ ਹੀ ਨੇਤਾ ਕਾਂਗਰਸ ਖਿਲਾਫ਼ ਬਿਆਨਾਂ ਦੇ ਤੀਰ ਚਲਾ ਰਹੇ ਹਨ। ਕਈ ਨੇਤਾ ਪਾਰਟੀ 'ਚ ਬਦਲਾਅ ਦੀ ਮੰਗ ਕਰ ਰਹੇ ਹਨ। ਕਾਂਗਰਸ ਨੇਤਾ ਮਨੀ ਸ਼ੰਕਰ ਅਈਅਰ ਨੇ ਤਾਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ 'ਤੇ ਹੀ ਸਿੱਧਾ ਹਮਲਾ ਬੋਲ ਦਿੱਤਾ। 

ਅਈਅਰ ਨੇ ਕਿਹਾ ਕਿ ਮਨਮੋਹਨ ਸਿੰਘ ਨੂੰ 2009 ਦੁਬਾਰਾ ਪ੍ਰਧਾਨ ਮੰਤਰੀ ਬਣਾਉਣਾ ਠੀਕ ਫ਼ੈਸਲਾ ਨਹੀਂ ਸੀ। ਅਈਅਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਉਣ 'ਤੇ ਸਵਾਲ ਉਠਾਏ ਸਨ ਪਰ ਉਸ ਵਕਤ ਕਿਸੇ ਨੇ ਵੀ ਉਨ੍ਹਾਂ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਅਈਅਰ ਨੇ ਪੁਰਨਗਠਨ ਦੀ ਮੰਗ ਕੀਤੀ ਅਤੇ ਕਿਹਾ ਕਿ ਕਾਂਗਰਸ ਨੂੰ ਵਿਰੋਧੀ ਧਿਰ ਸਾਹਮਣੇ ਬੈਠ ਕੇ ਆਤਮ ਵਿਸ਼ਲੇਸ਼ਣ ਕਰਨਾ ਚਾਹੀਦਾ ਹੈ। ਇਥੇ ਇਹ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਅਤੇ ਅਸ਼ੋਕ ਗਹਿਲੋਤ ਵੀ ਪਾਰਟੀ 'ਤੇ ਨਿਸ਼ਾਨਾ ਸਾਧ ਚੁੱਕੇ ਹਨ। ਸ਼ੀਲਾ ਨੇ ਵਿਧਾਨ ਸਭਾ ਚੋਣਾਂ 'ਚ ਹਾਰ ਲਈ ਪ੍ਰਦੇਸ਼ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਉਥੇ ਹੀ ਗਹਿਲੋਤ ਹਾਰ ਦਾ ਠੀਕਰਾ ਕੇਂਦਰ ਸਿਰ ਭੰਨ ਚੁੱਕੇ ਹਨ।



Archive

RECENT STORIES