Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਕੇਜਰੀਵਾਲ – ਸੁਖਬੀਰ ਬਾਦਲ

Posted on December 12th, 2013

ਚੰਡੀਗੜ- ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਕੋਈ ਪ੍ਰਭਾਵ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕੋਈ ਅਸਰ ਨਹੀਂ ਦਿਖਾ ਸਕੇਗੀ। ਚੰਡੀਗੜ ਵਿਖੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਪੰਜਾਬ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੀ ਅਸਰ ਹੈ ਅਤੇ ਮੁੱਖ ਮੰਤਰੀ ਹੀ ਪੰਜਾਬ ਦੇ ਕੇਜਰੀਵਾਲ ਹਨ। 

ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੇ ਅਧਾਰ ‘ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਦਾ ਅਸਰ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਵਿਚ ਇਸ ਗੱਲ ਦੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਦੇਸ਼ ਦੇ ਕਈ ਸੂਬਿਆਂ ਵਿਚ ਆਪਣਾ  ਪ੍ਰਭਾਵ ਦਿਖਾ ਸਕਦੀ ਹੈ ਪਰ ਪੰਜਾਬ ‘ਚ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਪ੍ਰਭਾਵ ਨੂੰ ਖਾਰਿਜ ਕਰ ਦਿੱਤਾ ਹੈ।



Archive

RECENT STORIES