Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਲੋਕ ਸਭਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ : ਮਿਸ ਪੂਜਾ

Posted on December 16th, 2013


ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਵਿਚ ਸੋਮਵਾਰ ਨੂੰ ਸ਼ਾਮਲ ਹੋਈ ਪੰਜਾਬੀ ਗਾਇਕਾ ਮਿਸ ਪੂਜਾ ਨੇ ਕਿਹਾ ਸਾਫ ਕੀਤਾ ਹੈ ਕਿ ਉਨ੍ਹਾਂ ਦਾ ਲੋਕ ਸਭਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਭਾਜਪਾ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਵੇਖ ਕੇ ਸ਼ਾਮਲ ਹੋਈ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਿਸ ਪੂਜਾ ਨੇ ਕਿਹਾ ਕਿ ਉਹ ਨੌਜਵਾਨ ਵਰਗ ਨੂੰ ਜੋੜਨ ਲਈ ਭਾਜਪਾ ਨਾਲ ਕੰਮ ਕਰੇਗੀ। ਭਾਜਪਾ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਕਿ ਮਿਸ ਪੂਜਾ ਵਲੋਂ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਅਚਾਨਕ ਲਿਆ ਗਿਆ ਫੈਸਲਾ ਹੈ ਅਤੇ ਇਸ ਸੰਬੰਧੀ ਪਹਿਲਾਂ ਤੋਂ ਕੁਝ ਤੈਅ ਨਹੀਂ ਸੀ।

ਮਿਸ ਪੂਜਾ ਦੇ ਹੁਸ਼ਿਆਰਪੁਰ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਹੈ ਹਾਲਾਂਕਿ ਮਿਸ ਪੂਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਇਸ ਬਾਰੇ ਪਾਰਟੀ ਨਾਲ ਕੋਈ ਗੱਲ ਨਹੀਂ ਹੋਈ ਹੈ।ਇਸ ਤੋਂ ਪਹਿਲਾਂ ਪੰਜਾਬ ਭਾਜਪਾ ਆਪਣੇ ਹਿੱਸੇ ਦੀਆਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਸੀਟਾਂ‘ਤੇ ਵੀ ਪਾਰਟੀ ਦੇ ਕਾਰਜਕਰਤਾਵਾਂ ਦੀ ਥਾਂ‘ਤੇ ਨਵਜੋਤ ਸਿੰਘ ਸਿੱਧੂ ਅਤੇ ਵਿਨੋਦ ਖੰਨਾ ਵਰਗੇ ਖੇਡ ਅਤੇ ਮਨੋਰੰਜਨ ਜਗਤ ਨਾਲ ਸੰਬੰਧਤ ਸਿਤਾਰਿਆਂ ਨੂੰ ਮੈਦਾਨ ਵਿਚ ਉਤਾਰ ਚੁੱਕੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਸੋਮ ਪ੍ਰਕਾਸ਼ ਇਸ ਸੀਟ ਤੋਂ ਹਾਰ ਗਏ ਸੀ ਲਿਹਾਜ਼ਾ ਮਿਸ ਪੂਜਾ ਨੂੰ ਇਸ ਵਾਰ ਹੁਸ਼ਿਆਰਪੁਰ ਸੀਟ ਤੋਂ ਚੋਣ ਮੈਦਾਨ ਵਿਚ ਉਤਾਰੇ ਜਾਣ ਦੀ ਚਰਚਾ ਹੈ।



Archive

RECENT STORIES