Posted on December 17th, 2013

ਨਵੀਂ ਦਿੱਲੀ- ਉਪ ਰਾਜਪਾਲ ਨਜੀਬ ਜੰਗ ਨੇ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ ਕਿਉਂਕਿ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਰੇੜਕਾ ਬਰਕਰਾਰ ਹੈ ਤੇ ਕੋਈ ਵੀ ਸਿਆਸੀ ਪਾਰਟੀ ਸਰਕਾਰ ਬਣਾਉਣ ਦਾ ਦਾਅਵਾ ਨਹੀਂ ਪੇਸ਼ ਕਰ ਰਹੀ। ਸਰਕਾਰੀ ਸੂਤਰਾਂ ਨੇ ਕਿਹਾ ਕਿ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਭਾਜਪਾ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਵਿਆਪਕ ਵਿਚਾਰ ਵਟਾਂਦਰੇ ਤੋਂ ਬਾਅਦ ਉਪ ਰਾਜਪਾਲ ਨੇ ਰਾਸ਼ਟਰਪਤੀ ਨੂੰ ਸੌਂਪੀ ਆਪਣੀ ਰਿਪੋਰਟ 'ਚ ਵੱਖ ਵੱਖ ਬਦਲਾਂ 'ਚੋਂ ਰਾਸ਼ਟਰਪਤੀ ਸ਼ਾਸਨ ਦਾ ਬਦਲ ਸੁਝਾਇਆ ਹੈ। ਰਿਪੋਰਟ 'ਚ ਕੀ ਕੁਝ ਹੈ, ਇਸਦਾ ਵੇਰਵਾ ਦਿੱਤੇ ਬਿਨਾ ਕੇਂਦਰੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨਾਲ ਵਿਚਾਰ ਕਰ ਰਹੇ ਹਨ।
ਸੂਤਰਾਂ ਨੇ ਕਿਹਾ ਕਿ ਉਪ ਰਾਜਪਾਲ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਕੋਈ ਵੀ ਪਾਰਟੀ ਸਰਕਾਰ ਗਠਨ ਦੀ ਸਥਿਤੀ 'ਚ ਹੈ ਤੇ ਸਰਕਾਰ ਦੇ ਗਠਨ ਨੂੰ ਲੈ ਕੇ ਹੁਣ ਤਕ ਕੋਈ ਸਾਫ ਤਸਵੀਰ ਨਹੀਂ ਬਣੀ। ਉੱਧਰ ਆਪ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਹੋਰ ਸਲਾਹ ਮਸ਼ਵਿਰ ਲਈ ਸਮਾਂ ਮੰਗਿਆ ਹੈ। ਸੂਤਰਾਂ ਨੇ ਕਿਹਾ ਕਿ ਉਪ ਰਾਜਪਾਲ ਨੇ ਕਿਹਾ ਹੈ ਕਿ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ ਅਤੇ ਜਦੋਂ ਤਕ ਕੋਈ ਗੱਠਜੋੜ ਸਰਕਾਰ ਦਾ ਗਠਨ ਨਹੀਂ ਹੋ ਸਕਦਾ, ਉਦੋਂ ਤਕ ਵਿਧਾਨ ਸਭਾ ਨੂੰ ਮੁਲਤਵੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਾਰਟੀ ਸਰਕਾਰ ਦੇ ਗਠਨ ਦਾ ਦਾਅਵਾ ਨਹੀਂ ਕਰਦੀ ਤਾਂ ਅਗਲੇ ਦੋ ਦਿਨਾਂ 'ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾ ਸਕਦਾ ਹੈ। ਸੂਤਰਾਂ ਨੇ ਕਿਹਾ ਕਿ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਸ਼ ਲਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੋ ਘੰਟੇ ਦੇ ਸੰਖੇਪ ਨੋਟਿਸ 'ਤੇ ਬੁਲਾਈ ਜਾ ਸਕਦੀ ਹੈ। ਇਸ ਦੌਰਾਨ ਸੂਤਰਾਂ ਨੇ ਕਿਹਾ ਕਿ ਰਾਸ਼ਟਰਪਤੀ ਨੇ 10 ਦਸੰਬਰ ਨੂੰ ਦਿੱਲੀ ਦੀ ਨਵੀਂ ਵਿਧਾਨ ਸਭਾ ਦੇ ਗਠਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

Posted on January 12th, 2026

Posted on January 9th, 2026

Posted on January 8th, 2026

Posted on January 7th, 2026

Posted on January 6th, 2026

Posted on January 5th, 2026

Posted on January 2nd, 2026

Posted on December 31st, 2025

Posted on December 30th, 2025

Posted on December 29th, 2025

Posted on December 24th, 2025

Posted on December 23rd, 2025