Posted on December 27th, 2013

<p>ਲਖਵਿੰਦਰ ਸਿੰਘ (ਖੱਬੇ) ਅਤੇ ਸ਼ਮਸ਼ੇਰ ਸਿੰਘ ਰਿਹਾਈ ਮਗਰੋਂ ਗੁਰਦੁਆਰਾ ਅੰਬ ਸਾਹਿਬ, ਮੁਹਾਈ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਦੇ ਹੋਏ। <br></p>
ਮੁਹਾਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਿਆ ਕਾਂਡ ਦੇ ਮਾਮਲੇ ’ਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਨੂੰ ਦੇਰ ਸ਼ਾਮ ਪੌਣੇ ਅੱਠ ਵਜੇ ਪੈਰੋਲ ’ਤੇ ਰਿਹਾਅ ਕੀਤਾ ਗਿਆ। ਇਸ ਸਬੰਧੀ ਦੋਵਾਂ ਕੈਦੀਆਂ ਦੇ ਪਰਿਵਾਰਾਂ ਵੱਲੋਂ ਦੋ-ਦੋ ਲੱਖ ਰੁਪਏ ਦਾ ਜ਼ਮਾਨਤੀ ਬਾਂਡ ਭਰਿਆ ਗਿਆ। ਇਸ ਤੋਂ ਪਹਿਲਾਂ ਇਸੇ ਜੇਲ੍ਹ ’ਚ ਬੰਦ ਗੁਰਮੀਤ ਸਿੰਘ ਅਤੇ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਲਾਲ ਸਿੰਘ ਨੂੰ ਪੈਰੋਲ ’ਤੇ ਰਿਹਾਅ ਕੀਤਾ ਜਾ ਚੁੱਕਾ ਹੈ।
ਇਸ ਦੌਰਾਨ ਲਖਵਿੰਦਰ ਸਿੰਘ ਤੇ ਸ਼ਮਸ਼ੇਰ ਸਿੰਘ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਸਭ ਤੋਂ ਪਹਿਲਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਪਹੁੰਚੇ ਅਤੇ ਪੰਥ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ। ਇਸ ਮੌਕੇ ਲਖਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ, ਭੈਣ ਬੀਬੀ ਸੁਖਵਿੰਦਰ ਕੌਰ, ਭਰਾ ਹਰਦੇਵ ਸਿੰਘ ਅਤੇ ਜੀਜਾ ਜੰਗ ਸਿੰਘ ਵੀ ਮੌਜੂਦ ਅਤੇ ਸ਼ਮਸ਼ੇਰ ਸਿੰਘ ਦੀ ਪਤਨੀ ਬੀਬੀ ਬਲਜਿੰਦਰ ਕੌਰ, ਬੇਟੀ ਸਰਬਜੀਤ ਕੌਰ ਅਤੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਮੈਂਬਰ ਗੁਰਨਾਮ ਸਿੰਘ ਸਿੱਧੂ, ਐਡਵੋਕੇਟ ਨਵਕੀਰਨ ਸਿੰਘ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤ ਮੌਜੂਦ ਸੀ। ਇਸ ਮੌਕੇ ਲਖਵਿੰਦਰ ਸਿੰਘ ਤੇ ਸ਼ਮਸ਼ੇਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵਿੰਦਰ ਸਿੰਘ ਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਗੁਰਬਖਸ਼ ਸਿੰਘ ਖਾਲਸਾ ਵੱਲੋਂ ਵਿੱਢੇ ਸੰਘਰਸ਼ ਅਤੇ ਸੰਤ ਸਮਾਜ ਸਮੇਤ ਸਮੁੱਚੀਆਂ ਸਿੱਖ ਜਥੇਬੰਦੀਆਂ ਦੇ ਇਕਜੁਟ ਹੋ ਕੇ ਹੰਭਲਾ ਮਾਰਨ ਸਦਕਾ ਉਨ੍ਹਾਂ ਨੂੰ ਅੱਜ ਦਾ ਇਹ ਦਿਨ ਨਸੀਬ ਹੋਇਆ। ਗੌਰਤਲਬ ਹੈ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਵਿੱਚ ਲਖਵਿੰਦਰ ਸਿੰਘ ਲੱਖਾ ਨੂੰ 5 ਸਤੰਬਰ 1995 ਅਤੇ ਸ਼ਮਸ਼ੇਰ ਸਿੰਘ ਸ਼ੇਰਾ ਨੂੰ 11 ਸਤੰਬਰ 1995 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 31 ਜੁਲਾਈ 2007 ਨੂੰ ਚੰਡੀਗੜ੍ਹ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਵੀ ਕੁਮਾਰ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026