Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

1984 'ਚ ਜੋ ਹੋਇਆ ਉਹ ਨਹੀਂ ਹੋਣਾ ਚਾਹੀਦਾ ਸੀ- ਪ੍ਰਧਾਨ ਮੰਤਰੀ ਮਨਮੋਹਨ ਸਿੰਘ

Posted on January 3rd, 2014


ਨਵੀਂ ਦਿੱਲੀ- ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਨੈਸ਼ਨਲ ਮੀਡੀਆ ਸੈਂਟਰ 'ਚ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕੀਤੀ ਅਤੇ ਮੀਡੀਆ ਦੇ ਮੁਖਾਤਿਬ ਹੁੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਈ ਫੈਸਲੇ ਲਏ ਜੋ ਦੇਸ਼ ਦੇ ਲਈ ਬਿਹਤਰ ਹਨ ਅਤੇ ਉਨ੍ਹਾਂ ਦਾ ਕਾਰਜ਼ਕਾਲ ਸਫਲ ਰਿਹਾ ਹੈ ਨਾ ਕਿ ਅਸਫਲ। ਉਨ੍ਹਾਂ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਜੇ ਅਹਿਮਦਾਬਾਦ ਦੀ ਗਲੀਆਂ ਵਿਚ ਨਿਰਦੋਸ਼ ਲੋਕਾਂ ਦੇ ਕੱਤਲੇਆਮ ਨੂੰ ਪ੍ਰਧਾਨ ਮੰਤਰੀ ਬਣਨ ਦੀ ਸਮਰੱਥਾ ਮਾਪਣ ਦਾ ਪੈਮਾਨਾ ਮੰਨਦੇ ਹਨ ਤਾਂ ਉਹ ਇਸ ਗੱਲ 'ਚ ਵਿਸ਼ਵਾਸ ਨਹੀਂ ਰੱਖਦੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਨਿਪਟਣਾ ਕੋਈ ਆਸਾਨ ਪ੍ਰਕਿਰਿਆ ਨਹੀਂ ਹੈ। ਸਾਰਿਆਂ ਦਲਾਂ ਨੂੰ ਸਮੂਹਿਕ ਰੂਪ ਨਾਲ ਇਸ ਨਾਲ ਲੜਨਾ ਪਵੇਗਾ। 

ਸਰਕਾਰ ਦੇ ਵੱਲੋਂ ਉਨ੍ਹਾਂ ਨੇ ਸਿੱਖਾਂ ਤੋਂ ਜਨਤਕ ਰੂਪ ਨਾਲ ਮਾਫੀ ਮੰਗੀ ਹੈ। 1984 'ਚ ਜੋ ਹੋਇਆ, ਉਹ ਨਹੀਂ ਹੋਣਾ ਚਾਹੀਦਾ ਸੀ। ਮੋਦੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਗਲਾ ਪ੍ਰਧਾਨ ਮੰਤਰੀ ਯੂ.ਪੀ.ਏ. ਦਾ ਹੋਵੇਗਾ, ਇਸ ਗੱਲ ਦਾ ਉਨ੍ਹਾਂ ਨੂੰ ਪੂਰਾ ਯਕੀਨ ਹੈ ਅਤੇ ਜੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਇਹ ਦੇਸ਼ ਦੇ ਲਈ ਬਦਕਿਸਮਤੀ ਹੋਵੇਗੀ ਤੇ ਦੇਸ਼ ਲਈ ਇਹ ਖਤਰਨਾਕ ਹੋਵੇਗਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਵਰਗੇ ਮੁੱਦਿਆਂ 'ਤੇ ਵੀ ਚਰਚਾ ਕੀਤੀ।



Archive

RECENT STORIES