Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭੁੱਲਰ ਦੀ ਫਾਂਸੀ ’ਤੇ ਰੋਕ ਲਈ ਪਟੀਸ਼ਨ ਉਪਰ ਹੋਵੇਗੀ ਸੁਣਵਾਈ

Posted on May 8th, 2013

ਬੀਬੀ ਨਵਨੀਤ ਕੌਰ ਨੇ ਮੁੜ ਖੜਕਾਇਆ ਸੁਪਰੀਮ ਕੋਰਟ ਦਾ ਦਰ

ਨਵੀਂ ਦਿੱਲੀ, 7 ਮਈ- ਸੁਪਰੀਮ ਕੋਰਟ ਨੇ ਅੱਜ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ ਉਤੇ ਰੋਕ ਲਾਉਣ ਲਈ ਉਨ੍ਹਾਂ ਦੀ ਪਤਨੀ ਬੀਬੀ ਨਵਨੀਤ ਕੌਰ ਵੱਲੋਂ ਦਾਇਰ ਲੋਕ ਹਿੱਤ ਪਟੀਸ਼ਨ ਨੂੰ ਸੁਣਵਾਈ ਲਈ ਮਨਜ਼ੂਰ ਕਰ ਲਿਆ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਅਦਾਲਤ ਵੱਲੋਂ ਭੁੱਲਰ ਦੇ ਮਾਮਲੇ ਸਬੰਧੀ ਬੀਤੀ 12 ਅਪਰੈਲ ਨੂੰ ਸੁਣਾਏ ਗਏ ਫੈਸਲੇ ਖ਼ਿਲਾਫ਼ ਦਾਇਰ ਨਜ਼ਰਸਾਨੀ ਪਟੀਸ਼ਨ ਦਾ ਫੈਸਲਾ ਹੋਣ ਤੱਕ ਸਜ਼ਾ ਉਤੇ ਰੋਕ ਲਾਈ ਜਾਵੇ। ਗੌਰਤਲਬ ਹੈ ਕਿ 12 ਅਪਰੈਲ ਨੂੰ ਸੁਣਾਏ ਆਪਣੇ ਫੈਸਲੇ ਵਿਚ ਸੁਪਰੀਮ ਕੋਰਟ ਨੇ ਭੁੱਲਰ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ ਸੀ ਜਿਸ ਵਿਚ ਰਾਸ਼ਟਰਪਤੀ ਵੱਲੋਂ ਉਸ ਦੀ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਵਿਚ ਹੋਈ ਦੇਰ ਦੇ ਆਧਾਰ ’ਤੇ ਮੌਤ ਦੀ ਸਜ਼ਾ ਨੂੰ ਘਟਾ ਕੇ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਅੱਜ ਬੀਬੀ ਨਵਨੀਤ ਕੌਰ ਵੱਲੋਂ ਪੇਸ਼ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਪਟੀਸ਼ਨ ਦੀ ਛੇਤੀ ਸੁਣਵਾਈ ਕੀਤੀ ਜਾਵੇ।
ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਅਲਤਮਸ ਕਬੀਰ ਦੀ ਅਗਵਾਈ ਵਾਲੇ ਇਸ ਬੈਂਚ ਵਿਚ ਜਸਟਿਸ ਵਿਕਰਮਜੀਤ ਸੇਨ ਤੇ ਜਸਟਿਸ ਕੁਰੀਅਨ ਯੋਸਫ ਵੀ ਸ਼ਾਮਲ ਹਨ। ਸ੍ਰੀ ਜੇਠਮਲਾਨੀ ਨੇ ਦੱਸਿਆ ਕਿ ਬੀਬੀ ਨਵਨੀਤ ਕੌਰ ਨੇ ਇਸ ਡਰ ਕਾਰਨ ਲੋਕ ਹਿਤ ਪਟੀਸ਼ਨ ਪਾਈ ਹੈ ਕਿ ਕਿਤੇ ਨਜ਼ਰਸਾਨੀ ਪਟੀਸ਼ਨਾਂ ਵਿਚਾਰ ਅਧੀਨ ਹੋਣ ਦੇ ਬਾਵਜੂਦ ਉਸ ਦੇ ਪਤੀ ਨੂੰ ਫਾਂਸੀ ਨਾ ਦੇ ਦਿੱਤੀ ਜਾਵੇ। ਇਸ ਉਤੇ ਅਦਾਲਤ ਨੇ ਪੁੱਛਿਆ ਕਿ ਇਹ ਪਟੀਸ਼ਨ ਦੀ ਆਖਰ ਤੁਕ ਕੀ ਹੈ। ਜੱਜਾਂ ਨੇ ਕਿਹਾ, ‘‘ਤੁਸੀਂ ਕਿੰਨੀ ਵਾਰ ਇਹ ਮਾਮਲਾ ਉਠਾਉਗੇ।’ ਗੌਰਤਲਬ ਹੈ ਕਿ ਅਦਾਲਤ ਪਹਿਲਾਂ ਹੀ 17 ਦਸੰਬਰ, 2002 ਨੂੰ ਭੁੱਲਰ ਦੀ ਨਜ਼ਰਸਾਨੀ ਪਟੀਸ਼ਨ ਅਤੇ ਫੇਰ 12 ਮਾਰਚ 2003 ਨੂੰ ਸੋਧੀ ਹੋਈ  ਪਟੀਸ਼ਨ ਖਾਰਜ ਕਰ ਚੁੱਕੀ ਹੈ।



Archive

RECENT STORIES

The Sahota Show: Feb 25/2021 ਜਾਅਲੀ ਦਸਤਾਵੇਜਾਂ ਨਾਲ ਮੌਰਗੇਜ ਲੈਣ ਵਾਲੇ ਖਬਰਦਾਰ

Posted on February 25th, 2021

ਸਟੇਡੀਅਮ ਦਾ ਨਾਂ ਮੋਦੀ ਦੇ ਨਾਂ 'ਤੇ ਰੱਖਣ ’ਚ ਕੁਝ ਵੀ ਗਲਤ ਨਹੀਂ- ਯੋਗੀ ਰਾਮਦੇਵ

Posted on February 25th, 2021

ਕਿਸਾਨ ‘ਇੰਡੀਆ ਗੇਟ’ ਨੇੜੇ ਪਾਰਕਾਂ ਨੂੰ ਵਾਹ ਦੇਣਗੇ ਤੇ ਉੱਥੇ ਫ਼ਸਲਾਂ ਉਗਾਉਣਗੇ- ਟਿਕੈਤ

Posted on February 23rd, 2021

The Sahota Show: Feb 22/2021

Posted on February 22nd, 2021

ਸਿਹਤ ਮੰਤਰੀ ਵਲੋਂ ਅਵਿਗਿਆਨਕ ਦਵਾਈ ਦਾ ਪ੍ਰਚਾਰ ਕਰਨਾ ਸਰਾਸਰ ਗਲਤ- ਭਾਰਤੀ ਮੈਡੀਕਲ ਐਸੋਸੀਏਸ਼ਨ

Posted on February 22nd, 2021

ਕਿਸਾਨ ਟਰੈਕਟਰਾਂ ’ਤੇ ਕੋਲਕਾਤਾ ਜਾਣਗੇ- ਟਿਕੈਤ

Posted on February 18th, 2021

'ਅਮਰੀਕਨ ਸਿੱਖ ਸੰਗਤ' ਨੇ ਕਿਸਾਨਾਂ ਦੇ ਸੰਘਰਸ਼ ਦਾ ਵਿਰੋਧ ਕਰ ਰਹੇ ਕਲਾਕਾਰ ਅਤੇ ਖਿਡਾਰੀਆਂ ਦਾ ਅਮਰੀਕਾ ਵਿੱਚ ਵਿਰੋਧ ਕਰਨ ਦਾ ਕੀਤਾ ਐਲਾਨ

Posted on February 11th, 2021

ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਵੈਨਕੂਵਰ ਸਥਿਤ ਭਾਰਤੀ ਕੌਂਸਲਖਾਨੇ ਬਾਹਰ ਰੋਸ ਮੁਜ਼ਾਹਰਾ

Posted on February 8th, 2021

ਸਰਕਾਰੀ ਜ਼ਬਰ ਬੰਦ ਹੋਣ ਤੱਕ ਕੋਈ ਰਸਮੀਂ ਗੱਲਬਾਤ ਨਹੀਂ ਹੋਵੇਗੀ- ਕਿਸਾਨ ਮੋਰਚਾ

Posted on February 2nd, 2021

ਵਿਵਾਦਗ੍ਰਸਤ ਰੇਡੀਓ ਹੋਸਟ ਹਰਨੇਕ ਸਿੰਘ ਨੇਕੀ 'ਤੇ ਹਮਲਾ ਕਰਨ ਦੇ ਦੋਸ਼ 'ਚ 5 ਗ੍ਰਿਫਤਾਰ

Posted on January 20th, 2021

ਗੁਰਨਾਮ ਸਿੰਘ ਝੜੂਨੀ ਦਾ ਜਾਅਲੀ ਫੇਸਬੁੱਕ ਅਕਾਊਂਟ ਬਣਾ ਕੇ ਆਨਲਾਈਨ ਲੁਟੇਰਿਆਂ ਵੱਲੋਂ ਪੈਸੇ ਮੰਗਣੇ ਸ਼ੁਰੂ

Posted on January 19th, 2021

ਹੇਮਾ ਮਾਲਿਨੀ ਆਣ ਕੇ ਸਾਨੂੰ ਖੇਤੀ ਬਿਲਾਂ ਦੇ ਫਾਇਦੇ ਸਮਝਾ ਜਾਵੇ, ਖਰਚਾ ਸਾਡਾ- ਪੰਜਾਬ ਦੇ ਕਿਸਾਨ

Posted on January 18th, 2021