Posted on January 6th, 2014

ਸ੍ਰੀ ਅਕਾਲ ਤਖਤ ਸਾਹਿਬ ‘ਤੇ ਇੱਕ ਵਾਰੀ ਫਿਰ ਗੂੰਜੇ ‘ਖਾਲਿਸਤਾਨ ਜਿੰਦਾਬਾਦ’ ਦੇ ਨਾਅਰੇ
ਅੰਮਿ੍ਤਸਰ (ਜਸਬੀਰ ਸਿੰਘ)- ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਕੇਹਰ ਸਿੰਘ ਦੀ ਸਲਾਨਾ ਬਰਸੀ ਸ੍ਰੀ ਅਕਾਲ ਤਖਤ ਤੇ ਮਨਾਈ ਗਈ। ਸ੍ਰੀ ਦਰਬਾਰ ਸਾਹਿਬ ਸਾਹਿਬ ਕੰਪਲੈਕਸ ਇੱਕ ਵਾਰੀ ਫਿਰ ਖਾਲਿਸਤਾਨ ਜਿੰਦਾਬਾਦ ਦੇ ਨਾਅਰਿਆ ਨਾਲ ਗੂੰਜ ਉਠਿਆ ।
ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ਹੀਦਾਂ ਦੀ ਸਲਾਨਾ ਬਰਸੀ ਮਨਾਉਂਦਿਆ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਤਿਹਾਸ ਦੇ ਸੁਨਿਹਰੀ ਪੰਨਿਾਂ ਤੇ ਦਰਜ ਹੈ ਕਿ ਜਿਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਕੋਲੋ ਸਿੱਖ ਕੌਮ ਨੇ ਬਦਲਾ ਜ਼ਰੂਰ ਲਿਆ ਹੈ ਅਤੇ ਇੰਦਰਾ ਗਾਂਧੀ ਦਾ ਕਤਲ ਵੀ ਇਸੇ ਹੀ ਕੜ੍ਹੀ ਦਾ ਹਿੱਸਾ ਹੈ।
ਉਹਨਾਂ ਕਿਹਾ ਕਿ 18 ਵੀ ਸਦੀ ਵਿੱਚ ਮੁਗਲਾਂ ਨੇ ਇਸ ਪਵਿੱਤਰ ਅਸਥਾਨ ਦੀ ਤੌਹੀਨ ਕਰਨ ਦੀ ਕੋਸ਼ਿਸ਼ ਕੀਤੀ ਤੇ 20 ਵੀ ਸਦੀ ਵਿੱਚ ਸਿੱਖਾਂ ਵੱਲੋ 90 ਫੀਸਦੀ ਤੋ ਵੱਧ ਅਜਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਉਪਰੰਤ ਵੀ ਕੇਂਦਰ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਨਾਲ ਗੁਲਾਮਾਂ ਵਾਲਾ ਵਰਤਾਉ ਕੀਤਾ, ਜਿਸ ਕਾਰਨ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਾਆਂ ਨੂੰ ਸੰਘਰਸ਼ ਸ਼ੁਰੂ ਕਰਨਾ ਪਿਆ। ਕੇਂਦਰ ਦੀ ਕਾਂਗਰਸ ਸਰਕਾਰ ਨੂੰ ਇਹ ਭਾਉਂਦਾ ਨਹੀ ਸੀ ਤੇ ਉਸ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ। ਨਤੀਜੇ ਵਜੋ ਹੀ ਇੰਦਰਾ ਗਾਂਧੀ ਨੂੰ ਸਿੱਖ ਯੋਧਿਆ ਨੇ ਇਸ ਫਾਨੀ ਸੰਸਾਰ ਤੋਂ ਤੋਰ ਦਿੱਤਾ। ਉਹਨਾਂ ਕਿਹਾ ਕਿ ਸਤਵੰਤ ਸਿੰਘ, ਬੇਅੰਤ ਸਿੰਘ ਅਤੇ ਕੇਹਰ ਸਿੰਘ ਸਿੱਖ ਕੌਮ ਦੇ ਕੌਮੀ ਸ਼ਹੀਦ ਹਨ ਅਤੇ ਜਿਹੜੀਆ ਕੌਮਾਂ ਸ਼ਹੀਦਾਂ ਨੂੰ ਭੁੱਲ ਜਾਂਦੀਆ ਉਹ ਜਿਆਦਾ ਦੇਰ ਜਿੰਦਾ ਨਹੀ ਰਹਿੰਦੀਆ।
ਇਸ ਤੋ ਉਪਰੰਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਨੂੰ ਸਿਰੋਪਾ ਤੇ ਲੋਈ ਦੇ ਕੇ ਸਨਮਨਿਤ ਕੀਤਾ ਜਦ ਕਿ ਕੇਹਰ ਸਿੰਘ ਦੇ ਪਰਿਵਾਰ ਵੱਲੋ ਕੋਈ ਵੀ ਸਮਾਗਮ ਵਿੱਚ ਹਾਜਰ ਨਾ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਕੀਰਤ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਤੇ ਅਰਦਾਸ ਭਾਈ ਗੁਰਬਖਸ਼ੀਸ਼ ਸਿੰਘ ਨੇ ਕੀਤੀ।
ਸਮਾਗਮ ਉਪੰਰਤ ਸ੍ਰੀ ਅਕਾਲ ਤਖਤ ਦੇ ਸਾਹਮਣੇ ਕੁਝ ਸਿੰਘਾਂ ਨੇ ‘‘ਖਾਲਿਸਤਾਨ-ਜਿੰਦਾਬਾਦ, ਭਿੰਡਰਾਂਵਾਲਾ- ਜਿੰਦਾਬਾਦ’’ ਆਦਿ ਦੇ ਅਕਾਸ਼ ਗੂੰਜਾਊ ਨਾਅਰੇ ਲਗਾਏ ਪਰ ਪੁਲੀਸ ਇਹ ਸਭ ਕੁਝ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਖਾਲਿਸਤਾਨ ਸਿੱਖਾਂ ਦਾ ਬੁਨਿਆਦੀ ਹੱਕ ਹੈ ਅਤੇ ਇਸ ਦੀ ਪ੍ਰਾਪਤੀ ਤੱਕ ਸ਼ਾਂਤਮਈ ਢੰਗ ਨਾਲ ਸੰਘਰਸ਼ ਜਾਰੀ ਰਹੇਗਾ। ਦਲ ਖਾਲਸਾ ਦੇ ਆਗੂ ਕੰਵਲਪਾਲ ਸਿੰਘ ਬਿੱਟੂ ਨੇ ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਯਾਦਗਾਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬਣਾਉਣ ਦੀ ਮੰਗ ਨੂੰ ਦੁਹਰਾਉਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ ਬਿਨਾਂ ਕਿਸੇ ਦੇਰੀ ਤੋ ਯਾਦਗਾਰ ਬਣਾਉਣੀ ਆਰੰਭ ਕਰੇ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਯਾਦਗਾਰ ਬਣਾਉਣ ਸਬੰਧੀ ਪੁੱਛੇ ਜਾਣ ਤੇ ਕਿਹਾ ਕਿ ਇਹ ਕੰਮ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਹੈ ਅਤੇ ਸਮੂਹ ਸ਼ਹੀਦਾਂ ਯਾਦਗਾਰ ਤਾਂ ਪਹਿਲਾਂ ਹੀ ਬਣੀ ਹੋਈ ਹੈ।
ਇਸੇ ਤਰ੍ਹਾਂ ਸ਼ਹੀਦ ਭਾਈ ਸਤਵੰਤ ਸਿੰਘ- ਸ਼ਹੀਦ ਭਾਈ ਕੇਹਰ ਸਿੰਘ ਦੀ ਯਾਦਗਾਰ ਬਣਾਉਣ ਬਾਰੇ ਜਦੋਂ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਨੂੰ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਯਾਦਗਾਰ ਜਰੂਰ ਬਣਾਈ ਜਾਵੇ ਪਰ ਉਹ ਕਿਸੇ ਸਕੂਲ ਜਾਂ ਕਾਲਜ ਦੇ ਰੂਪ ਵਿੱਚ ਹੋਵੇ, ਜਿਥੋ ਬੱਚੇ ਵਿਦਿਆ ਦਾ ਗਿਆਨ ਹਾਸਲ ਕਰਕੇ ਅੱਜ ਦੇ ਵਿਗਿਆਨਕ ਯੁੱਗ ਵਿੱਚ ਕੌਮ ਲਈ ਕੁਝ ਕਰ ਸਕਣ। ਉਹਨਾਂ ਕਿਹਾ ਕਿ ਉਹ ਆਪਣੇ ਪਿੰਡ ਅਗਵਾਨ ਜਿਲ੍ਹਾ ਗੁਰਦਾਸਪੁਰ ਵਿਖੇ ਯਾਦਗਾਰ ਬਣਾਉਣ ਲਈ ਜ਼ਮੀਨ ਦੇਣ ਲਈ ਤਿਆਰ ਹਨ।
ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਵੇਲ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸਿਮਰਨਜੀਤ ਸਿੰਘ ਮਾਨ, ਧਿਆਨ ਸਿੰਘ ਮੰਡ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਸਤਨਾਮ ਸਿੰਘ ਕੋਟ ਖਾਲਸਾ, ਕਰਮ ਸਿੰਘ ਭੋਈਆ, ਅਮਰੀਕ ਸਿੰਘ ਨੰਗਲ, ਸੁਰਿੰਦਰ ਸਿੰਘ ਚੋਹਲਾ ਸਾਹਿਬ, ਸਿਕੰਦਰ ਸਿੰਘ ਵਰਾਣਾ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਕਾਰਜਾਕਾਰੀ ਪ੍ਰਧਾਨ ਹਰਪਾਲ ਸਿੰਘ ਚੀਮਾ, ਬਲਦੇਵ ਸਿੰਘ ਸਿਰਸਾ ਤੇ ਕਮਿੱਕਰ ਸਿੰਘ, ਦਲ ਖਾਲਸਾ ਦੇ ਕੰਵਰਪਾਲ ਸਿੰਘ ਬਿੱਟੂ, ਰਣਬੀਰ ਸਿੰਘ, ਨੋਬਲਜੀਤ ਸਿੰਘ ਤੇ ਸਰਬਜੀਤ ਸਿੰਘ ਘੁਮਾਣ, ਖਾਲਸਾ ਐਕਸ਼ਨ ਕਮੇਟੀ ਦੇ ਕਨਵੀਨਰ ਭਾਈ ਮੋਹਕਮ ਸਿੰਘ ਤੋ ਇਲਾਵਾ ਹੋਰ ਵੀ ਸੰਗਤਾਂ ਨੇ ਭਾਗ ਲਿਆ। ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਪੂਰੀ ਤਰਾਂ ਗੈਰ ਹਾਜ਼ਰ ਰਿਹਾ।

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026