Posted on January 10th, 2014

<p>ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਵਰਕਿੰਗ ਕਮੇਟੀ ਦੇ ਮੈਂਬਰ ਸੰਜੇ ਸਿੰਘ ਇੱਕਠ ਨੂੰ ਸੰਬੋਧਨ ਕਰਦੇ ਹੋਏ<br></p>
ਜਲੰਧਰ- ‘ਆਮ ਆਦਮੀ ਪਾਰਟੀ’ ਨੇ ਪੰਜਾਬ ਵਿਚ ਕੀਤੇ ਪਹਿਲੇ ਵੱਡੇ ਇਕੱਠ ਵਿੱਚ ਲੋਕ ਸਭ ਦੀਆਂ ਸਾਰੀਆਂ 13 ਸੀਟਾਂ ’ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ‘ਆਪ’ ਵੱਲੋਂ ਕੀਤੇ ਗਏ ਇਕੱਠ ਮੌਕੇ ‘ਆਪ’ ਦੇ ਬੁਲਾਰੇ ਤੇ ਕੌਮੀ ਵਰਕਿੰਗ ਕਮੇਟੀ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ’ਚ ਚੋਣਾਂ ਦੌਰਾਨ ਨਸ਼ਾਖੋਰੀ ਤੇ ਭ੍ਰਿਸ਼ਟਾਚਾਰ ਮੁੱਖ ਮੁੱਦਾ ਹੋਵੇਗਾ। ਇਸ ਤੋਂ ਇਲਾਵਾ ਬੇਰੁਜ਼ਗਾਰੀ, ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟੋ ਘੱਟ ਮੁੱਲ ਨੂੰ ਵਧਾਉਣ ਅਤੇ ਵਪਾਰੀਆਂ ਤੇ ਸ਼ਹਿਰੀ ਵਰਗ ’ਤੇ ਲੱਗੇ ਪ੍ਰਾਪਰਟੀ ਟੈਕਸ ਦੇ ਮੁੱਦਿਆਂ ਨੂੰ ਪਾਰਟੀ ਮੁੱਖ ਤੌਰ ’ਤੇ ਉਭਾਰੇਗੀ। ਉਨ੍ਹਾਂ ਪੰਜਾਬ ਵਿੱਚ ਭਖੇ ਸਿੰਥੈਟਿਕ ਡਰੱਗ ਦੇ ਮੁੱਦੇ ਦੀ ਜੁਡੀਸ਼ੀਅਲ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਵੀ ਹਾਜ਼ਰ ਸਨ।
‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਰਟੀ ਕਿਸੇ ਵੀ ਹੋਰ ਰਾਜਨੀਤਕ ਪਾਰਟੀ ਨਾਲ ਗੱਠਜੋੜ ਕਰ ਕੇ ਚੋਣ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਫ-ਸੁਥਰੇ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ । ਉਨ੍ਹਾਂ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਜੋ ਵੀ ਚੋਣ ਲੜਨ ਦਾ ਇਛੁੱਕ ਹੈ ਉਹ ਆਪਣੀ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੋਰ ਰਾਜਸੀ ਪਾਰਟੀਆਂ ਵਿੱਚੋਂ ‘ਆਪ’ ਵਿੱਚ ਸ਼ਾਮਲ ਹੋਣ ਦੇ ਇਛੁੱਕ ਆਗੂਆਂ ਨੂੰ ਪਾਰਟੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਪਾਰਟੀ ਮੁੱਖ ਤੌਰ ’ਤੇ ਕ੍ਰਾਈਮ, ਕਰੱਪਸ਼ਨ ਤੇ ਕਰੈਕਟਰ ਤਿੰਨ ‘ਸੀ’ ਦੇ ਸਿਧਾਂਤ ਨੂੰ ਮੁੱਖ ਰੱਖ ਕੇ ਉਮੀਦਵਾਰਾਂ ਦੀ ਚੋਣ ਕਰੇਗੀ।ਉਨ੍ਹਾਂ ਇਹ ਸੰਕੇਤ ਵੀ ਦਿੱਤੇ ਕਿ ਲੋਕ ਸਭਾ ਚੋਣਾਂ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਉਹ ‘ਆਮ ਆਦਮੀ ਪਾਰਟੀ’ ਦਾ ਵਰਕਰ ਜਾਂ ਅਹੁਦੇਦਾਰ ਹੋਵੇ। ਉਨ੍ਹਾਂ ਕਿਹਾ ਕਿ ਉਮੀਦਵਾਰ ਦੀ ਚੋਣ ਵਿੱਚ ਉਸ ਦੇ ਚੰਗੇ ਕੰਮਾਂ ਤੇ ਚੰਗੇ ਅਕਸ ਨੂੰ ਮੁੱਖ ਰੱਖਿਆ ਜਾਵੇਗਾ।
ਇਸੇ ਦੌਰਾਨ ਗ਼ਿਆਨੀ ਜ਼ੈਲ ਸਿੰਘ ਦਾ ਪੋਤਾ ਕੁਲਤਾਰ ਸਿੰਘ ਅਤੇ ਗਾਇਕ ਜੱਸੀ ਜਸਰਾਜ ਵੀ ਆਪ ਵਿੱਚ ਸ਼ਾਮਲ ਹੋ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਦੋਹੇਂ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਚੋਣ ਨਹੀਂ ਲੜ ਸਕਦੀਆਂ ਕਿਉਂਕਿ ਇਨ੍ਹਾਂ ਦੇ ਆਗੂ ਭ੍ਰਿਸ਼ਟਾਚਾਰ ’ਚ ਬੁਰੀ ਤਰ੍ਹਾਂ ਫਸੇ ਹੋਏ ਹਨ। ਪੰਜਾਬ ਵਿੱਚ ਡਰੱਗ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ‘ਆਪ’ ਦੇ ਆਗੂ ਸੰਜੇ ਸਿੰਘ ਨੇ ਕਿਹਾ ਕਿ ਜੇਕਰ ਇਸ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਕਰਦੀ ਹੈ ਤਾਂ ਨਤੀਜਾ ਜ਼ੀਰੋ ਨਿਕਲੇਗਾ। ਉਨ੍ਹਾਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਥਾਂ ਜੁਡੀਸ਼ੀਅਲ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਪੰਜਾਬ ਵਿੱਚ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ।
ਹਾਲ ਵਿੱਚ ਉਦੋਂ ਕਿੰਨਾ ਚਿਰ ਤਾੜੀਆਂ ਵੱਜਦੀਆਂ ਰਹੀਆਂ ਜਦੋਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਭਗਤ ਸਿੰਘ ਦੀ ਧਰਤੀ ਹੈ, ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਦੀ ਧਰਤੀ ਹੈ ਤੇ ਇੱਥੇ ਬਾਦਲ ਸਰਕਾਰ ਵੱਲੋਂ ਕੀਤੇ ਗਏ ਜ਼ੁਲਮ ਵਿਰੁੱਧ ਪਾਰਟੀ ਝਾੜੂ ਚਲਾਏਗੀ। ਅੱਜ ਤੋਂ ‘ਆਪ’ ਦੀ ਸ਼ੁਰੂ ਕੀਤੀ ਭਰਤੀ ਮੁਹਿੰਮ ’ਚ ਲੋਕ ਧੜਾਧੜ ਮੈਂਬਰਸ਼ਿਪ ਲੈ ਰਹੇ ਸਨ।

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026