Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਰੀ ਗੁਰਦੁਆਰਾ ਸਾਹਿਬ ਵਿਖੇ ਕਥਾ ਦਰਬਾਰ ਹੋਇਆ: ਕਥਾਵਾਚਕ ਭਾਈ ਧਰਮਵੀਰ ਸਿੰਘ ਸਨਮਾਨਿਤ

Posted on May 9th, 2013

ਸਰੀ- ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਗੁਰੂ ਅਰਜਨ ਸੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਥਾ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਭਾਈ ਧਰਮਵੀਰ ਸਿੰਘ ਲੁਧਿਆਣੇ ਵਾਲੇ, ਭਾਈ ਪਰਮਜੀਤ ਸਿੰਘ ਖਾਲਸਾ ਤੇ ਭਾਈ ਬਲਕਾਰ ਸਿੰਘ ਹੋਰਾਂ ਗੁਰੂ ਅਰਜਨ ਦੇਵ ਜੀ ਦੇ ਜੀਵਨ, ਗੁਰਬਾਣੀ ਤੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਸੰਗਤਾਂ ਨੇ ਬਹੁਤ ਹੀ ਉਤਸ਼ਾਹ ਨਾਲ ਕਥਾ ਦਰਬਾਰ ਵਿੱਚ ਕਥਾ ਸਰਵਣ ਕੀਤੀ।
ਗੁਰਦੁਆਰਾ ਗੁਰੂ ਨਾਨਕ ਸਰੀ ਡੈਲਟਾ ਵੱਲੋਂ ਕਥਾਵਾਚਕ ਭਾਈ ਧਰਮਵੀਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿੱਚ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਪ੍ਰਧਾਨ ਸ੍ਰ. ਰਾਜਿੰਦਰ ਸਿੰਘ ਧਾਲੀਵਾਲ, ਜਰਨਲ ਸਕੱਤਰ ਸ੍ਰ. ਕਰਨੈਲ ਸਿੰਘ ਮਾਨ, ਸ੍ਰ. ਜਸਪਿੰਦਰ ਸਿੰਘ ਮੱਲ੍ਹੀ, ਸ੍ਰ. ਬਲਕਾਰ ਸਿੰਘ ਤੇ ਗ੍ਰੰਥੀ ਗੁਰਵਿੰਦਰ ਸਿੰਘ ਹੋਰਾਂ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦਾ ਧੰਨਵਾਦ ਕੀਤਾ।



Archive

RECENT STORIES