Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅਮਰੀਕਾ ਦੀ ਚਿਤਾਵਨੀ: ਪਾਕਿ ਦੀਆਂ ਗੈਰ-ਜ਼ਰੂਰੀ ਯਾਤਰਾਵਾਂ ਰੱਦ ਕਰੋ

Posted on February 6th, 2014


ਵਾਸ਼ਿੰਗਟਨ- ਅਮਰੀਕਾ ਨੇ ਯਾਤਰਾ ਸੰਬੰਧੀ ਚਿਤਾਵਨੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਪਕਿਸਤਾਨ 'ਚ ਕਈ ਦੇਸੀ ਤੇ ਵਿਦੇਸ਼ੀ ਅੱਤਵਾਦੀ ਸਮੂਹਾਂ ਵੱਲੋਂ ਖਤਰੇ ਦੇ ਮੱਦੇਨਜ਼ਰ ਉੱਥੋਂ ਦੀਆਂ ਸਾਰੀਆਂ ਗੈਰ-ਜ਼ਰੂਰੀ ਯਾਤਰਾਵਾਂ ਰੱਦ ਕਰ ਦੇਣ। ਉਨ੍ਹਾਂ ਕਿਹਾ ਕਿ ਲਾਹੌਰ ਦੇ ਅਮਰੀਕੀ ਦੂਤਾਵਾਸ 'ਚ ਸੇਵਾਵਾਂ ਉਪਲੱਬਧ ਨਹੀਂ ਹੋਣਗੀਆਂ ਪਰ ਇਸਲਾਮਾਬਾਦ ਤੇ ਕਰਾਚੀ 'ਚ ਅਮਰੀਕੀ ਦੂਤਾਵਾਸ ਆਪਣੇ ਨਾਗਰਿਕਾਂ ਲਈ ਸੇਵਾਵਾਂ ਜਾਰੀ ਰੱਖੇਗਾ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਅਮਰੀਕੀ ਨਾਗਰਿਕਾਂ ਨੂੰ ਪਾਕਿਸਤਾਨ 'ਚ ਸਾਰੀਆਂ ਗੈਰ-ਜ਼ਰੂਰੀ ਯਾਤਰਾਵਾਂ ਰੱਦ ਕਰਨ ਲਈ ਕਿਹਾ ਗਿਆ ਹੈ।



Archive

RECENT STORIES