Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਨ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਮਨਾਇਆ ਗਿਆ

Posted on February 14th, 2014


ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ੍ਹ ਇਥੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਇਆ। ਇਸ ਲਈ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਅਖੰਡ ਪਾਠ ਰੱਖ ਕੇ ਭਿੰਡਰਾਂਵਾਲਿਆਂ ਨੂੰ ਯਾਦ ਕੀਤਾ ਗਿਆ। ਗੈਰ-ਸਿੱਖਾਂ ਨੂੰ ਲੈ ਕੇ ਚੱਲਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੁਝ ਗਰਮ ਦਲੀ ਨੇਤਾਵਾਂ ਦੇ ਦਬਾਅ ਵਿੱਚ ਪਹਿਲੀ ਵਾਰ ਦਿੱਲੀ ਕਮੇਟੀ ਨੇ ਦਿੱਲੀ ਵਿੱਚ ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਇਆ, ਪਰ ਇਸ ਸਾਰੇ ਪ੍ਰੋਗਰਾਮ ਨੂੰ ਪ੍ਰਚਾਰਿਤ ਨਹੀਂ ਕੀਤਾ ਗਿਆ।

ਸੂਤਰਾਂ ਅਨੁਸਾਰ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੁਆਰਾ ਸੰਤ ਭਿੰਡਰਾਂਵਾਲਿਆਂ ਦੀ ਸੋਚ ਦੇ ਸਮਰਥਕ ਯੁਵਾ ਸਿੱਖਾਂ ਨਾਲ ਮਿਲ ਕੇ ਇਹ ਪ੍ਰੋਗਰਾਮ ਕੀਤਾ ਗਿਆ। ਹਾਲਾਂਕਿ ਇਸ ਪ੍ਰੋਗਰਾਮ ਵਿੱਚ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਦੋਵੇਂ ਮੌਜੂਦ ਨਹੀਂ ਸਨ, ਪਰ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾ ਪ੍ਰੋਗਰਾਮ ਨੂੰ ਆਯੋਜਿਤ ਕਰਨਾ ਸੰਭਵ ਨਹੀਂ ਸੀ।



Archive

RECENT STORIES