Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜੈਲਲਿਤਾ ਨਾਲ ਨਿਆਂਪਾਲਿਕਾ ਦਾ ਟਕਰਾਅ- ਰਿਹਾਅ ਨਹੀਂ ਹੋਣਗੇ ਰਾਜੀਵ ਗਾਂਧੀ ਦੇ ਹੱਤਿਆਰੇ

Posted on February 20th, 2014



ਚੇਨਈ- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਵਿਚ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੇ ਜਾਣ ਤੋਂ ਬਾਅਦ ਤਾਮਿਲਨਾਡੂ ਸਰਕਾਰ ਦੁਆਰਾ ਉਹਨਾਂ ਨੂੰ ਰਿਹਾਅ ਕਰਨ ਦੇ ਫੈਸਲੇ ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ 7 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਤਾਮਿਲਨਾਡੂ ਸਰਕਾਰ ਦਾ ਫੈਸਲਾ ਗਲਤ ਹੈ। ਕੋਰਟ ਨੇ ਕਿਹਾ ਕਿ ਫੈਸਲਾ ਹੋਣ ਤੱਕ ਉਹ ਸਾਰੇ ਜੇਲ੍ਹ ਵਿਚ ਬੰਦ ਰਹਿਣਗੇ। ਸੁਪਰੀਮ ਕੋਰਟ ਨੇ ਇਹ ਕਦਮ ਕੇਂਦਰ ਸਰਕਾਰ ਦੁਆਰਾ ਪਾਈ ਗਈ ਰਿਟ ਤੋਂ ਬਾਅਦ ਚੁੱਕਿਆ ਹੈ।



Archive

RECENT STORIES