Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਾਂਗਰਸੀਆਂ ਨੂੰ ਪਾਕਿਸਤਾਨ ਦਾ ਬਾਰਡਰ ਟਪਾ ਕੇ ਹੀ ਸਾਹ ਲਵਾਂਗੇ-ਸੁਖਬੀਰ ਬਾਦਲ

Posted on February 28th, 2014

ਫਿਰੋਜ਼ਪੁਰ ਤੋਂ ਇਸ ਵਾਰ ਮੈਂ ਆਪ ਚੋਣ ਲੜਾਂਗਾ

ਸ੍ਰੀ ਮੁਕਤਸਰ ਸਾਹਿਬ- ਸਥਾਨਕ ਘਾਹ ਮੰਡੀ ਚੌਂਕ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕੇਂਦਰ ਦੀ ਕਾਂਗਰਸ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਵਿਚ ਇਸ ਭ੍ਰਿਸ਼ਟ ਸਰਕਾਰ ਦੇ ਕਾਰਨ ਹੀ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਚਰਮ ਸੀਮਾ ‘ਤੇ ਪਹੁੰਚ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਤਾਂ ਉਨ੍ਹਾਂ ਦੇ ਆਪਣੇ ਹੀ ਕਾਂਗਰਸੀ ਆਗੂ ਨਹੀਂ ਮੰਨਦੇ, ਆਮ ਲੋਕ ਉਸ ਨੂੰ ਕਿਥੋਂ ਵੋਟਾ ਪਾਉਣਗੇ। 

ਸ. ਬਾਦਲ ਨੇ ਕਿਹਾ ਕਿ ਦੇਸ਼ ਵਿਚ ਨਰਿੰਦਰ ਮੋਦੀ ਦੀ ਚੱਲ ਰਹੀ ਲਹਿਰ ਨੂੰ ਦੇਖਦੇ ਹੋਏ ਪ੍ਰਤਾਪ ਸਿੰਘ ਬਾਜਵਾ, ਮੁਨੀਸ਼ ਤਿਵਾੜੀ ਅਤੇ ਗੱਪੀ ਜਗਮੀਤ ਸਿੰਘ ਬਰਾੜ ਚੋਣ ਮੈਦਾਨ ਛੱਡ ਗਏ ਹਨ। ਉਨ੍ਹਾਂ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦੇ ਹੋਏ ਕਿਹਾ ਕਿ ਹੁਣ ਕਾਂਗਰਸੀਆਂ ਨੂੰ ਪਾਕਿਸਤਾਨ ਦਾ ਬਾਰਡਰ ਟਪਾ ਕੇ ਹੀ ਸਾਹ ਲਵਾਂਗੇ। 

ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਨੂੰ ਅੰਗਰੇਜ਼ਾਂ ਤੋਂ ਅਜ਼ਾਦ ਕਰਵਾਉਣ ਲਈ ਲੰਬੀ ਲੜਾਈ ਲੜਣੀ ਪਈ ਸੀ ਅਤੇ ਹੁਣ ਇਨ੍ਹਾਂ ਭ੍ਰਿਸ਼ਟ ਕਾਂਗਰਸੀਆਂ ਤੋਂ ਦੇਸ਼ ਨੂੰ ਅਜ਼ਾਦ ਕਰਵਾਉਣ ਦੀ ਲੋੜ ਹੈ।

ਇਸ ਤੋਂ ਬਾਅਦ ਮਮਦੋਟ ਵਿਖੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪੁੱਜੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਬਹੁਤੀ ਗੱਲ ਨਹੀਂ ਕੀਤੀ। ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਟਿਕਟ ਦੇਣ ਸਬੰਧੀ ਪੁੱਛੇ ਜਾਣ ‘ਤੇ ਸੁਖਬੀਰ ਸਿੰਘ ਬਾਦਲ ਨੇ ਹੈਲੀਕਾਪਟਰ ਵਿਚ ਬੈਠਦੇ ਹੋਏ ਮਜ਼ਾਕੀਆ ਲਹਿਜੇ ਵਿਚ ਕਿਹਾ ਕਿ ਫਿਰੋਜ਼ਪੁਰ ਤੋਂ ਇਸ ਵਾਰ ਮੈਂ ਆਪ ਚੋਣ ਲੜਾਂਗਾ। ਉਨ੍ਹਾਂ ਦੀ ਇਹ ਗੱਲ ਮਹਿਜ਼ ਮਜ਼ਾਕ ਸੀ ਜਾਂ ਨਹੀਂ, ਇਸ ਦਾ ਪਤਾ ਸਮਾਂ ਆਉਣ ‘ਤੇ ਹੀ ਲੱਗੇਗਾ।



Archive

RECENT STORIES