Posted on March 6th, 2014

ਮੇਰਠ- ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਸਵਾਮੀ ਵਿਵੇਕਾਨੰਦ ਸੁਭਾਰਤੀ ਯੂਨੀਵਰਸਿਟੀ, ਮੇਰਠ 'ਚ ਪਾਕਿਸਤਾਨ ਵੱਲੋਂ ਏਸ਼ੀਆ ਕੱਪ ਕ੍ਰਿਕਟ ਮੈਚ 'ਚ ਭਾਰਤ ਵਿਰੁੱਧ ਜਿੱਤ ਪ੍ਰਾਪਤ ਕਰਨ 'ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਵਾਲੇ 60 ਕਸ਼ਮੀਰੀ ਵਿਦਿਆਰਥੀਆਂ 'ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਬੇਸ਼ੱਕ, ਯੂਨੀਵਰਸਿਟੀ ਦੇ ਚਾਂਸਲਰ ਪੀ. ਕੇ.ਗਰਗ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਦੋਸ਼ੀ ਵਿਦਿਆਰਥੀਆਂ ਦੇ ਨਾਂਅ ਨਹੀਂ ਦੱਸੇ। ਨਾਲ ਹੀ ਮੇਰਠ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਪਰੋਕਤ ਯੂਨੀਵਰਸਿਟੀ 'ਚ ਪੜ੍ਹ ਰਹੇ ਵਿਦਿਆਰਥੀਆਂ ਦੇ ਚਾਲ ਚੱਲਣ ਬਾਰੇ ਨਿਆਂਇਕ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਹਨ।
ਇਸੇ ਦੌਰਾਨ ਵਿਦਿਆਰਥੀਆਂ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਦੇ ਵਿਰੁੱਧ ਪਰਚਾ ਦਰਜ ਕੀਤੇ ਜਾਣ 'ਤੇ ਇਸ ਮਾਮਲੇ 'ਤੇ ਜੰਮੂ-ਕਸ਼ਮੀਰ ਸਰਕਾਰ ਨੇ ਉੱਤਰ ਪ੍ਰਦੇਸ਼ ਸਰਕਾਰ ਕੋਲੋਂ ਰਿਪੋਰਟ ਮੰਗੀ ਲਈ ਅਤੇ ਮੁੱਖ ਮੰਤਰੀ ਓਮਰ ਅਬਦੁੱਲਾ ਨੇ ਕਿਹਾ ਹੈ ਕਿ ਸਜ਼ਾ ਮਿਲਣ ਨਾਲ ਵਿਦਿਆਰਥੀਆਂ ਦਾ ਭਵਿੱਖ ਤਬਾਹ ਹੋ ਜਾਵੇਗਾ। ਉਨ੍ਹਾਂ ਨੇ ਉੱਂਤਰ ਪ੍ਰਦੇਸ਼ ਸਰਕਾਰ ਨੂੰ ਆਪਣਾ ਫੈਸਲਾ ਬਦਲਣ ਲਈ ਕਿਹਾ ਹੈ। ਪ੍ਰੰਤੂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਯੂਨੀਵਰਸਿਟੀ ਦੀ ਕਾਰਵਾਈ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਦਾ ਮਕਸਦ ਮੇਰਠ ਵਰਗੇ ਸੰਵੇਦਨਸ਼ੀਲ ਸ਼ਹਿਰ 'ਚ ਤਣਾਅ ਵੱਧਣ ਤੋਂ ਰੋਕਣਾ ਹੈ।
ਦੂਸਰੇ ਪਾਸੇ ਪਾਕਿਸਤਾਨ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਪਾਕਿਸਤਾਨ ਆ ਕੇ ਆਪਣੀ ਪੜ੍ਹਾਈ ਕਰਨ ਦਾ ਸੱਦਾ ਦਿੱਤਾ ਹੈ। ਵਿਦੇਸ਼ ਦਫਤਰ ਦੇ ਬੁਲਾਰੇ ਤਸਨੀਮ ਅਸਲਮ ਨੇ ਕਿਹਾ ਕਿ ਜੇ ਕਰ ਇਹ ਵਿਦਿਆਰਥੀ ਪਾਕਿਸਤਾਨ ਆ ਕੇ ਪੜ੍ਹਾਈ ਕਰਨਾ ਚਾਹੁੰਣ ਤਾਂ ਉਨ੍ਹਾਂ ਦਾ ਸਵਾਗਤ ਹੈ, ਉਨ੍ਹਾਂ ਲਈ ਸਾਰੇ ਇੰਸਟੀਚਿਊਟ ਖੁਲ੍ਹੇ ਹਨ।
ਵਰਣਨਯੋਗ ਹੈ ਕਿ ਬੀਤੇ ਐਤਵਾਰ ਏਸ਼ੀਆ ਕ੍ਰਿਕਟ ਮੈਚ 'ਚ ਪਾਕਿਸਤਾਨ ਦੀ ਜਿੱਤ 'ਤੇ ਪਾਕਿ ਦੇ ਹੱਕ 'ਚ ਕਸ਼ਮੀਰੀ ਵਿਦਿਆਰਥੀਆਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਦਾ ਸਥਾਨਕ ਵਿਦਿਆਰਥੀਆਂ ਨੇ ਵਿਰੋਧ ਕੀਤਾ ਸੀ ਅਤੇ ਦੋਵਾਂ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਕਾਫ਼ੀ ਭੰਨਤੋੜ ਵੀ ਹੋਈ ਸੀ। ਸੁਭਾਰਤੀ ਯੂਨੀਵਰਸਿਟੀ ਦੇ ਉਪ ਕੁਲਪਤੀ ਮੰਜ਼ੂਰ ਅਹਿਮਦ ਨੇ ਕਿਹਾ ਕਿ ਹੋਸਟਲ 'ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗਣ ਅਤੇ ਫਰਨੀਚਰ ਅਤੇ ਸ਼ੀਸ਼ੇ ਤੋੜਨ ਦੀ ਮਾਮਲੇ ਦੀ ਜਾਂਚ ਲਈ ਤਿੰਨ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਪਹਿਲੀ ਰਿਪੋਰਟ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਗਿਆ ਹੈ।

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026