Posted on March 14th, 2014

ਚੰਡੀਗੜ੍ਹ- ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਦਾ ਪੱਲਾ ਫੜਣ ਵਾਲੇ ਸਾਬਕਾ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੇ ਭਰਾ ਮਾਲਵਿੰਦਰ ਸਿੰਘ ਸ਼ੁੱਕਰਵਾਰ ਨੂੰ ਫਿਰ ਕਾਂਗਰਸੀ ਹੋ ਗਏ। ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਮਾਲਵਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਦਾ ਐਲਾਨ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਮਰਥਕ ਸਮਝੇ ਜਾਂਦੇ ਕਾਂਗਰਸੀ ਆਗੂਆਂ ਦੇ ਧੜੇ ਦੀ ਗੈਰ ਮੌਜੂਦਗੀ ਖਲਦੀ ਰਹੀ। ਆਪਣੀ ਵਾਪਸੀ ਨੂੰ ਜਾਇਜ਼ ਠਹਿਰਾਉਂਦਿਆਂ ਰਾਜਾ ਮਾਲਵਿੰਦਰ ਨੇ ਕਿਹਾ ਕਿ ਉਹ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਣਗੇ।
ਇਸ ਦੌਰਾਨ ਅਮਰਿੰਦਰ ਨੇ ਮਾਲਵਿੰਦਰ ਦਾ ਪਾਰਟੀ 'ਚ ਵਾਪਸੀ 'ਤੇ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਦੇਵੇਗੀ।
ਪਿਛਲੀ ਲੋਕ ਸਭਾ ਚੋਣਾਂ ਦੌਰਾਨ ਪ੍ਰਨੀਤ ਕੌਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਹੋ ਕੇ ਮਾਲਵਿੰਦਰ ਸਿੰਘ ਨੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ ਸੀ, ਪਰ ਅਕਾਲੀ ਦਲ 'ਚ ਵਿਸਾਰੇ ਜਾਣ ਤੋਂ ਬਾਅਦ ਹੁਣ ਇਕ ਵਾਰ ਫਿਰ ਮਾਲਵਿੰਦਰ ਕਾਂਗਰਸੀ ਹੋ ਗਏ ਹਨ, ਪਰ ਮਾਲਵਿੰਦਰ ਦੀ ਕਾਂਗਰਸ 'ਚ ਵਾਪਸੀ ਦਾ ਪਾਰਟੀ ਨੂੰ ਕਿੰਨਾ ਫਾਇਦਾ ਹੁੰਦਾ ਹੈ ਇਹ ਤਾਂ ਚੋਣ ਨਤੀਜੇ ਹੀ ਤੈਅ ਕਰਣਗੇ।

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026