Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅੰਮ੍ਰਿਤਸਰ ਤੋਂ ਇਲਾਵਾ ਹੋਰ ਕਿਸੇ ਹਲਕੇ ਤੋਂ ਚੋਣ ਨਹੀਂ ਲੜਾਂਗਾ-ਸਿੱਧੂ

Posted on March 15th, 2014

ਨਵੀਂ ਦਿੱਲੀ- ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਵਜੋਂ 3 ਵਾਰ ਜੇਤੂ ਰਹੇ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਲਫ਼ਜ਼ਾਂ 'ਚ ਕਿਹਾ ਹੈ ਕਿ ਉਹ ਹੋਰ ਕਿਸੇ ਵੀ ਹਲਕੇ ਤੋਂ ਚੋਣ ਨਹੀਂ ਲੜਨਗੇ। ਸਿੱਧੂ ਨੇ ਇਥੇ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਜਿਥੇ ਉਨ੍ਹਾਂ ਨੂੰ ਕਿਹਾ ਗਿਆ ਕਿ ਅੰਮ੍ਰਿਤਸਰ ਦੀ ਬਜਾਇ ਉਨ੍ਹਾਂ ਨੂੰ ਦਿੱਲੀ, ਚੰਡੀਗੜ੍ਹ ਜਾਂ ਕੁਰੂਕਸ਼ੇਤਰ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੂੰ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 'ਚ ਸੱਦਾ ਦਿੱਤਾ ਗਿਆ ਸੀ। ਭਾਜਪਾ ਰਾਜ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਉਣਾ ਚਾਹੁੰਦੀ ਹੈ। 

ਸਿੱਧੂ ਨੇ ਕਿਹਾ ਕਿ ਬੇਸ਼ੱਕ ਉਹ ਆਪਣੇ ਗੁਰੂ ਜੇਤਲੀ ਲਈ ਬਲੀਦਾਨ ਦੇਣ ਲਈ ਤਿਆਰ ਹਨ ਪ੍ਰੰਤੂ ਉਹ ਅੰਮ੍ਰਿਤਸਰ ਤੋਂ ਇਲਾਵਾ ਹੋਰ ਕਿਸੇ ਸੀਟ ਤੋਂ ਚੋਣ ਨਹੀਂ ਲੜਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ 'ਅੰਮ੍ਰਿਤਸਰ ਮੇਰੀ ਕਰਮਭੂਮੀ ਹੈ ਅਤੇ ਮੇਰੇ ਗੁਰੂ ਦੀ ਵੀ ਧਰਤੀ ਹੈ। ਮੈਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਾਂ ਤਾਂ ਮੈਂ ਅੰਮ੍ਰਿਤਸਰ ਤੋਂ ਹੀ ਚੋਣ ਲੜਾਂਗਾ ਜਾਂ ਫਿਰ ਕਿਸੇ ਵੀ ਹਲਕੇ ਤੋਂ ਨਹੀਂ ਲੜਾਂਗਾ। ਮੈਂ ਅੱਜ ਵੀ ਆਪਣੇ ਇਸ ਵਾਅਦੇ 'ਤੇ ਕਾਇਮ ਹਾਂ।' ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਸ੍ਰੀ ਜੇਤਲੀ ਨੂੰ ਅੰਮ੍ਰਿਤਸਰ ਤੋਂ ਟਿਕਟ ਦੇਵੇਗੀ ਤਾਂ ਉਹ ਇਸ ਦਾ ਸਵਾਗਤ ਕਰਨਗੇ।



Archive

RECENT STORIES