Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕੈਪਟਨ ਨੂੰ ਅੰਮ੍ਰਿਤਸਰ ਤੋਂ ਮੈਦਾਨ 'ਚ ਉਤਾਰਿਆ, ਅੰਬਿਕਾ ਸੋਨੀ ਆਨੰਦਪੁਰ ਸਾਹਿਬ ਤੋਂ ਲੜੇਗੀ, ਰਵਨੀਤ ਬਿੱਟੂ ਨੂੰ ਹੁਣ ਲੁਧਿਆਣਾ ਤੋਂ ਉਮੀਦਵਾਰ ਬਣਾਏ ਜਾਣ ਦੀ ਆਸ

Posted on March 21st, 2014


ਅੰਮ੍ਰਿਤਸਰ- ਕਾਂਗਰਸ ਨੇ ਅੰਮ੍ਰਿਤਸਰ ਲੋਕ ਸਭਾ ਸੀਟ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਆਨੰਦਪੁਰ ਸਾਹਿਬ ਤੋਂ ਕਾਂਗਰਸ ਨੇ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਆਨੰਦਪੁਰ ਸਾਹਿਬ ਸੀਟ ਤੋਂ ਹੁਣ ਮੌਜੂਦਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਥਾਂ ਅੰਬਿਕਾ ਸੋਨੀ ਚੋਣ ਲੜੇਗੀ। ਕੈਪਟਨ ਦੇ ਨਾਂ ਦੇ ਐਲਾਨ ਤੋਂ ਬਾਅਦ ਅੰਮ੍ਰਿਤਸਰ 'ਚ ਉਨ੍ਹਾਂ ਦੇ ਹਮਾਇਤੀ ਜਸ਼ਨ ਮਨਾ ਰਹੇ ਹਨ ਅਤੇ ਉਥੇ ਆਤਿਸ਼ਬਾਜ਼ੀ ਕੀਤੀ ਗਈ। ਅੰਬਿਕਾ ਸੋਨੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਕਰੀਬੀ ਹੈ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਹਿਣ ਦੇ ਨਾਲ-ਨਾਲ ਕੇਂਦਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ 'ਚ ਮੰਤਰੀ ਵੀ ਰਹੀ ਹੈ। ਕਾਂਗਰਸ ਵਲੋਂ ਆਪਣੇ ਵੱਡੇ ਆਗੂਆਂ ਨੂੰ ਮੈਦਾਨ 'ਚ ਉਤਾਰੇ ਜਾਣ ਤੋਂ ਬਾਅਦ ਹੁਣ ਪੰਜਾਬ ਦੀ ਸਿਆਸੀ ਲੜਾਈ ਹੋਰ ਦਿਲਚਸਪ ਹੋ ਗਈ ਹੈ। ਆਨੰਦਪੁਰ ਸਾਹਿਬ ਸੀਟ ਤੋਂ ਹੁਣ ਮੌਜੂਦਾ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੂੰ ਹੁਣ ਲੁਧਿਆਣਾ ਤੋਂ ਉਮੀਦਵਾਰ ਬਣਾਏ ਜਾਣ ਦੀ ਆਸ ਬਣ ਗਈ ਹੈ।



Archive

RECENT STORIES