Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮੁੜ ਸੰਘਰਸ਼ ਸ਼ੁਰੂ ਕਰਨਗੇ ਭਾਈ ਗੁਰਬਖਸ਼ ਸਿੰਘ ਖਾਲਸਾ

Posted on March 30th, 2014


ਸ੍ਰੀ ਫਤਿਹਗੜ ਸਾਹਿਬ- ਗੁਰਦੁਆਰਾ ਅੰਬ ਸਾਹਿਬ ਵਿਖੇ 45 ਦਿਨ ਭੁੱਖ ਹੜਤਾਲ ਤੇ ਬੈਠਣ ਵਾਲੇ ਭਾਈ ਗੁਰਬਖਸ਼ ਸਿੰਘ ਨੇ ਮੁੜ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ । ਭਾਈ ਖਾਲਸਾ ਦਾ ਕਹਿਣਾ ਹੈ ਕਿ ਜਥੇਦਾਰ ਨੇ ਉਹਨਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਤੇ ਉਹਨਾਂ ਇਹ ਵੀ ਕਿਹਾ ਕਿ ਉਹ ਲੰਬੇ ਸਮੇਂ ਤੋਂ ਬਾਦਲ ਨਾਲ ਮੀਟਿੰਗ ਰਖਾਉਣ ਦੀ ਮੰਗ ਕਰ ਰਹੇ ਹਨ ਪਰ ਮੀਟਿੰਗ ਰਖਾਉਣਾ ਤਾਂ ਦੂਰ ਉਹਨਾਂ ਦੀ ਫੋਨ ਤੇ ਗੱਲ ਤੱਕ ਬਾਦਲ ਨਾਲ ਨਹੀਂ ਕਰਵਾਈ ਜਾ ਰਹੀ । ਉਹਨਾਂ ਕਿਹਾ ਕਿ ਉਹ ਇਸ ਵਾਰ ਅੰਬ ਸਾਹਿਬ ਦੀ ਬਜਾਏ ਕਿਸੇ ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਭੁੱਖ ਹੜਤਾਲ ਤੇ ਬੈਠਣਗੇ ਤੇ ਸਿੰਘਾਂ ਦੀ ਰਿਹਾਈ ਕਰਵਾਕੇ ਹੀ ਭੁੱਖ ਹੜਤਾਲ ਖਤਮ ਕਰਨਗੇ ।

ਹੋ ਸਕਦਾ ਹੈ ਕਿ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਵਿਖੇ ਇਹ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ ਤੇ ਆਸ ਕਰਦੇ ਹਨ ਕਿ ਛੇਤੀ ਹੀ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਹੋਣਗੇ ।



Archive

RECENT STORIES