Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਗਵੰਤ ਮਾਨ ਵੱਲੋਂ ਸੁਖਬੀਰ ਨੂੰ ਚੁਣੌਤੀ: ਸੁਖਬੀਰ ਸਹੁੰ ਖਾ ਕੇ ਦੱਸਣ ਕਿ ਕਿਹੜੇ ਵਿਅਕਤੀਆਂ ਰਾਹੀਂ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਪਹੁੰਚ ਕੀਤੀ

Posted on March 30th, 2014


ਸੱਤਾਧਾਰੀ ਧਿਰ ਨੇ ਪੰਮੀ ਬਾਈ ਨੂੰ ਪਹਿਨਾਈ ਪੈਸਿਆਂ ਦੀ ਟੋਪੀ- ਭਗਵੰਤ ਮਾਨ

ਸੰਗਰੂਰ- ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਸੱਚੇ ਹਨ ਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਹੁੰ ਖਾ ਕੇ ਦੱਸਣ ਕਿ ਭਗਵੰਤ ਮਾਨ ਵੱਲੋਂ ਕਦੋਂ ਅਤੇ ਕਿਹੜੇ ਵਿਅਕਤੀਆਂ ਰਾਹੀਂ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਪਹੁੰਚ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਮੇਂ-ਸਮੇਂ ਆਪਣੇ ਚਹੇਤਿਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਪਾਸ ਭੇਜ ਕੇ ਅਕਾਲੀ ਦਲ 'ਚ ਸ਼ਾਮਲ ਹੋਣ ਬਦਲੇ ਕਰੋੜਾਂ ਰੁਪਏ ਦੀ ਪੇਸ਼ਕਸ਼ ਅਤੇ ਵੱਡੇ ਰੁਤਬਿਆਂ ਦੇ ਲਾਲਚ ਦਿੱਤੇ ਸਨ ਪਰੰਤੂ ਉਹ ਲੋਕਾਂ ਦੇ ''ਵਿਸ਼ਵਾਸ ਨੂੰ ਕਿਸੇ ਵੀ ਕੀਮਤ 'ਤੇ ਵੇਚ ਨਹੀਂ ਸਕਦੇੋ'  

ਮਾਨ ਇਥੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਕੱਲ੍ਹ ਸੁਨਾਮ ਵਿੱਚ ਅਕਾਲੀ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਦੇ ਹੱਕ ਵਿੱਚ ਹੋਈ ਚੋਣ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਸੀ।

ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਇੱਕ ਜ਼ਿੰਮੇਵਾਰ ਅਹੁਦੇ 'ਤੇ ਹੁੰਦਿਆਂ ਅਜਿਹੇ ਗੁੰਮਰਾਹਕੁੰਨ ਬਿਆਨ ਦੇਣੇ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਕਦੇ ਸੋਚਿਆ ਵੀ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਕਦੇ ਆਪਣੇ ਅਸੂਲਾਂ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਵੱਡੇ ਰੁਤਬਿਆਂ ਅਤੇ ਲਾਲ ਬੱਤੀਆਂ ਵਾਲੀਆਂ ਗੱਡੀਆਂ ਦੇ ਲਾਲਚ ਲਈ ਰਾਜਨੀਤੀ ਵਿੱਚ ਨਹੀਂ ਆਏ, ਸਗੋਂ ਗੰਧਲੇ ਹੋਏ ਰਾਜਨੀਤਕ ਸਿਸਟਮ ਦੀ ਸਫ਼ਾਈ ਲਈ ਸਿਆਸਤ ਵਿੱਚ ਕੁੱਦੇ ਹਨ।



Archive

RECENT STORIES