Posted on March 31st, 2014

ਟਾਂਡਾ- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦਾ ਫੈਸਲਾ ਲੈਣ ਦੇ ਐਨ ਮੌਕੇ ‘ਤੇ ਭੁੱਲਰ ਮਾਮਲੇ ਵਿਚ ਪਹਿਲਕਦਮੀ ਕੀਤੀ ਹੈ। ਸੁਖਬੀਰ ਟਾਂਡਾ ‘ਚ ਇਕ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸੁਖਬੀਰ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਉਸ ਦੀਆਂ ਇਨ੍ਹਾਂ ਚਾਲਾਂ ਨਾਲ ਕੋਈ ਫਰਕ ਨਹੀਂ ਪੈਣ ਵਾਲਾ, ਇਸ ਦੇ ਨਾਲ ਹੀ ਸੁਖਬੀਰ ਨੇ ਭੁੱਲਰ ਦੀ ਸਜ਼ਾ ਮੁਆਫ਼ੀ ‘ਚ ਮਾਣਯੋਗ ਅਦਾਲਤ ਦੇ ਫੈਸਲੇ ਨੂੰ ਸਹੀ ਦੱਸਿਆ। ਮਾਣਯੋਗ ਅਦਾਲਤ ਸੁਪਰੀਮ ਕੋਰਟ ਵਲੋਂ ਭੁੱਲਰ ਦੀ ਸਜ਼ਾ ਨੂੰ ਉਮਰਕੈਦ ‘ਚ ਬਦਲਣ ਤੋਂ ਬਾਅਦ ਪੰਜਾਬ ਦੇ ਚੋਣ ਮਾਹੌਲ ਨੇ ਇਸ ਨੂੰ ਸਿਆਸੀ ਰੰਗਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਕ ਵੱਡਾ ਫੈਸਲਾ ਲੈਂਦਿਆਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰੋ. ਦਵਿੰਦਰ ਭੁੱਲਰ ਦੀ ਫਾਂਸੀ ਨੂੰ ਉਮਰਕੈਦ ਵਿਚ ਤਬਦੀਲ ਕਰ ਦਿੱਤਾ। ਭੁੱਲਰ ਨੂੰ 1993 ਵਿਚ ਯੂਥ ਕਾਂਗਰਸ ਦੇ ਦਫਤਰ ‘ਚ ਧਮਾਕੇ ਕਰਨ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਧਮਾਕੇ ਵਿਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 25 ਲੋਕ ਹੋਰ ਜ਼ਖਮੀ ਹੋ ਗਏ ਸਨ। ਭੁੱਲਰ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਨੇ ਖਾਰਜ ਕਰ ਦਿੱਤੀ ਸੀ ਪਰ ਰਹਿਮ ਦੀ ਪਟੀਸ਼ਨ ਵਿਚ ਫੈਸਲਾ ਲੈਣ ‘ਚ ਦੇਰੀ ਨੂੰ ਆਧਾਰ ਬਣਾਉਂਦੇ ਹੋਏ ਭੁੱਲਰ ਦੀ ਪਤਨੀ ਨੇ ਸੁਪਰੀਮ ਕੋਰਟ ਵਿਚ ਇਕ ਹੋਰ ਪਟੀਸ਼ਨ ਦਾਇਰ ਕਰ ਕੇ ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ‘ਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ‘ਤੇ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ।

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026