Posted on March 31st, 2014

<p>ਪਿੰਡ ਵਾਸੀਆਂ ਵੱਲੋਂ ਮਨਾਈ ਜਾ ਰਹੀ ਖੁਸ਼ੀ <br></p>
ਭਗਤਾ ਭਾਈਕਾ- ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 19 ਸਾਲਾਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਿੱਖ ਨੌਜਵਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੇ ਜਾਣ ਸਬੰਧੀ ਸੁਣਾਏ ਵੱਡੇ ਫੈਸਲੇ ਦੀ ਖਬਰ ਮਿਲਦਿਆਂ ਹੀ ਉਨ੍ਹਾਂ ਦੇ ਜੱਦੀ ਪਿੰਡ ਦਿਆਲਪੁਰਾ ਭਾਈਕਾ ਵਿੱਚ ਖੁਸ਼ੀ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਹਰ ਇਕ ਪਿੰਡ ਵਾਸੀ ਦੀ ਨਜ਼ਰ ਸੁਪਰੀਮ ਕੋਰਟ ਵੱਲੋਂ ਅੱਜ ਸੁਣਾਏ ਜਾਣ ਵਾਲੇ ਇਸ ਫੈਸਲੇ ਉੱਪਰ ਲੱਗੀ ਹੋਈ ਸੀ।
ਉਨ੍ਹਾਂ ਦੇ ਪਿੰਡ ਰਹਿੰਦੇ ਨੇੜਲੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਸਵੇਰ ਤੋਂ ਗੁਰਦੁਆਰਾ ਸਾਹਿਬ ਜਾ ਕੇ ਪ੍ਰੋ. ਭੁੱਲਰ ਸਬੰਧੀ ਚੰਗੇ ਫੈਸਲੇ ਦੀ ਕਾਮਨਾ ਨੂੰ ਲੈ ਕੇ ਅਰਦਾਸ ਬੇਨਤੀਆਂ ਕਰ ਰਹੇ ਸਨ। ਜਿਉਂ ਹੀ ਪਿੰਡ ਵਾਸੀਆਂ ਅਤੇ ਨੇੜਲੇ ਪਰਿਵਾਰਕ ਮੈਂਬਰਾਂ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਖਬਰ ਸੁਣੀ ਤਾਂ ਉਨ੍ਹਾਂ ਸੁਖ ਦਾ ਸਾਹ ਲਿਆ।
ਫੈਸਲੇ ਉਪਰੰਤ ਪਿੰਡ ਦੇ ਬਾਹਰਵਾਰ ਢਾਣੀਆਂ ਵਿੱਚ ਬਣੇ ਪ੍ਰੋ. ਭੁੱਲਰ ਦੇ 21 ਸਾਲ ਤੋਂ ਉਦਾਸ ਪਏ ਘਰ ਨੂੰ ਇਕ ਵਾਰ ਫਿਰ ਆਪਣੇ ਮਾਲਕ ਦੇ ਮੁੜ ਘਰ ਮੁੜਨ ਦੀ ਆਸ ਬੱਝ ਗਈ ਹੈ। ਫੈਸਲੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਨਗਰ ਵਾਸੀਆਂ ਨੇ ਪਿੰਡ ਦੇ ਗੁਰਦੁਆਰੇ ਵਿੱਚ ਇਕੱਤਰ ਹੋ ਕੇ ਅਰਦਾਸ ਕੀਤੀ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਕੌਮੀ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਦੀ ਅਗਵਾਈ ਵਿੱਚ ਖੁਸ਼ੀ ’ਚ ਲੱਡੂ ਵੰਡੇ ਗਏ।
ਇਸ ਮੌਕੇ ਹਾਜ਼ਰ ਪ੍ਰੋ. ਭੁੱਲਰ ਦੇ ਚਚੇਰੇ ਭਾਈ ਮੁਖਤਿਆਰ ਸਿੰਘ ਭੁੱਲਰ, ਗੁਰਬਚਨ ਸਿੰਘ ਅਤੇ ਤਰਸੇਮ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅੱਜ ਦੇ ਫੈਸਲੇ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰੋ. ਭੁੱਲਰ ਆਪਣੀ ਸਾਰੀ ਜ਼ਿੰਦਗੀ ਜੇਲ੍ਹ ਦੀ ਕਾਲ ਕੋਠੜੀ ਵਿੱਚ ਗਾਲ ਚੁੱਕੇ ਹਨ ਅਤੇ ਇਸ ਸਮੇਂ ਬਹੁਤ ਸਾਰੇ ਸਰੀਰਕ ਅਤੇ ਮਾਨਸਿਕ ਰੋਗਾਂ ਤੋਂ ਪੀੜਤ ਹਨ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ ਕਰਵਾਉਣ ਲਈ ਚਲੇ ਲੰਮੇ ਸੰਘਰਸ਼ ਵਿੱਚ ਹਿੱਸਾ ਪਾਉਣ ਲਈ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਸੰਗਤਾਂ ਦੇ ਇਸ ਸੰਘਰਸ਼ ਦਾ ਹੀ ਸਿੱਟਾ ਹੈ।

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026