Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਬਾਦਲ ਦਾ ‘ਲਾਈ ਡਿਟੈਕਟਰ ਟੈਸਟ’ ਕਰਵਾਓ, ਬਾਦਲ ਦੇ ਸਾਰੇ ਝੂਠ ਸਾਹਮਣੇ ਆ ਜਾਣਗੇ-ਕੈਪਟਨ

Posted on April 2nd, 2014


ਜਲੰਧਰ-ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਝੂਠਾ ਕਰਾਰ ਦਿੱਤਾ ਹੈ।  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ‘ਲਾਈ ਡਿਟੈਕਟਰ ਟੈਸਟ’ ਕਰਵਾਇਆ ਜਾਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੇ ਰਾਜ ‘ਚ ਸੂਬੇ ਦੇ ਹਾਲਾਤ ਵਿਗੜੇ ਹੋਏ ਹਨ ਅਤੇ ਕਾਂਗਰਸ ਨੂੰ ਇਨ੍ਹਾਂ ਚੋਣਾਂ ਦੌਰਾਨ ਪੇਂਡੂ ਅਤੇ ਸ਼ਹਿਰੀ ਹਲਕਿਆਂ ‘ਚ ਭਾਰੀ ਸਮਰਥਨ ਮਿਲੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਦਾਅਵਾ ਕੀਤਾ ਕਿ ਕਾਂਗਰਸ ਦੀ ਸਥਿਤੀ ਅੰਮ੍ਰਿਤਸਰ ਸੀਟ ‘ਤੇ ਬਹੁਤ ਮਜ਼ਬੂਤ ਹੈ। ਕੈਪਟਨ ਨੇ ਕਿਹਾ ਕਿ ਉਹ ਆਪਣੇ ਵਿਰੋਧੀ ਉਮੀਦਵਾਰ ਅਰੁਣ ਜੇਤਲੀ ਨਾਲ ਕਿਸੇ ਵੀ ਮੁੱਦੇ ‘ਤੇ ਬਹਿਸ ਕਰਨ ਲਈ ਤਿਆਰ ਹਨ।

ਯਾਦ ਰਹੇ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸੀਟ ਦੇ ਸ਼ਹਿਰੀ ਹਲਕਿਆਂ ‘ਚ ਕਾਂਗਰਸ ਨੇ ਕਰੀਬ 42 ਹਜ਼ਾਰ ਵੋਟ ਦੀ ਲੀਡ ਹਾਸਲ ਕੀਤੀ ਸੀ, ਪਰ ਪੇਂਡੂ ਹਲਕਿਆਂ ‘ਚ ਜਾ ਕੇ ਭਾਜਪਾ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਉਮੀਦਵਾਰ ਨੂੰ ਕਰੀਬ 7,000 ਵੋਟ ਦੇ ਫਰਕ ਨਾਲ ਹਰਾ ਦਿੱਤਾ ਸੀ। 



Archive

RECENT STORIES