Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਚੋਣ ਕਮਿਸ਼ਨ ਨੇ ਦਿੱਤੇ ਸੁਮੇਧ ਸੈਣੀ ਨੂੰ ਬਦਲਣ ਦੇ ਹੁਕਮ

Posted on April 2nd, 2014



ਚੰਡੀਗੜ੍ਹ- ਚੋਣ ਕਮਿਸ਼ਨ ਨੇ ਸਖਤ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਸੁਮੇਧ ਸੈਣੀ ਨੂੰ ਅਹੁਦੇ ਤੋਂ ਬਦਲੇ ਜਾਣ ਅਤੇ ਉਨ੍ਹਾਂ ਦੀ ਥਾਂ ਤਿੰਨ ਸੀਨੀਅਰ ਪੁਲੀਸ ਅਧਿਕਾਰੀਆਂ ਦਾ ਪੈਨਲ ਤੁਰੰਤ ਭੇਜੇ ਜਾਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਇਹ ਕਾਰਵਾਈ ਪੰਜਾਬ ਵਿੱਚ ਮੁੱਖ ਵਿਰੋਧੀ ਪਾਰਟੀ ਕਾਂਗਰਸ ਅਤੇ ਹੋਰਨਾਂ ਸਿਆਸੀ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ਉਤੇ ਕੀਤੀ ਹੈ। ਸੈਣੀ ਨੂੰ ਹੁਕਮਰਾਨ ਅਕਾਲੀ ਦਲ, ਖਾਸ ਕਰਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਬਹੁਤ ਕਰੀਬ ਮੰਨਿਆ ਜਾਂਦਾ ਹੈ।

ਸਰਕਾਰ ਵੱਲੋਂ ਡੀ.ਜੀ.ਪੀ.ਰੈਂਕ ਦੇ ਤਿੰਨ ਸੀਨੀਅਰ ਅਧਿਕਾਰੀਆਂ ਦਾ ਪੈਨਲ ਭੇਜਿਆ ਜਾ ਰਿਹਾ ਹੈ,ਜਿਨ੍ਹਾਂ ਵਿਚ ਵਿਜੀਲੈਂਸ ਬਿਊਰੋ ਦੇ ਮੁਖੀ-ਕਮ-ਡੀ.ਜੀ.ਪੀ. ਸੁਰੇਸ਼ ਅਰੋੜਾ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਡੀ.ਜੀ.ਪੀ.ਸੰਜੀਵ ਗੁਪਤਾ ਅਤੇ ਪੰਜਾਬ ਹੋਮਗਾਰਡਜ਼ ਵਿਚ ਤਾਇਨਾਤ ਡੀ.ਜੀ.ਪੀ. ਜੀ.ਡੀ.ਪਾਂਡੇ ਦੇ ਨਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਨੇ ਚੋਣਾਂ ਦਾ ਐਲਾਨ ਹੁੰਦਿਆਂ ਹੀ ਸੈਣੀ ਨੂੰ ਡੀ.ਜੀ.ਪੀ.ਦੇ ਅਹੁਦੇ ਤੋਂ ਬਦਲਣ ਦੀ ਮੰਗ ਕੀਤੀ ਸੀ।



Archive

RECENT STORIES