Posted on April 3rd, 2014

ਫ਼ਤਹਿਗੜ੍ਹ ਸਾਹਿਬ- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਨ੍ਹਾਂ ਦਾ ਮੁੜ ਅਕਾਲੀ ਦਲ 'ਚ ਸ਼ਾਮਲ ਹੋਣਾ ਤੈਅ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸੂਬਾ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਸੰਪਰਕ ਕਰਨ 'ਤੇ ਲਿਬੜਾ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੰਪਰਕ 'ਚ ਹਨ ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਪਾਰਟੀ 'ਚ ਸ਼ਾਮਲ ਕੀਤੇ ਜਾਣ 'ਚ ਦੇਰੀ ਹੋ ਰਹੀ ਹੈ।
ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਰੋਪੜ (ਰਾਖਵਾਂ) ਤੋਂ ਅਕਾਲੀ ਦਲ ਦੀ ਟਿਕਟ 'ਤੇ 2004 'ਚ ਜਿੱਤੇ ਸੁਖਦੇਵ ਸਿੰਘ ਲਿਬੜਾ ਪ੍ਰਮਾਣੂ ਸਮਝੌਤੇ ਮੌਕੇ ਅਕਾਲੀ ਦਲ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਹੱਕ 'ਚ ਭੁਗਤੇ ਸਨ ਅਤੇ ਬਾਅਦ 'ਚ ਉਹ ਕਾਂਗਰਸ 'ਚ ਸ਼ਾਮਲ ਹੋ ਗਏ ਸਨ। ਕਾਂਗਰਸ ਨੇ 2009 ਵਿਚ ਨਵੇਂ ਬਣੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਉਨ੍ਹਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਸੀ। ਲਿਬੜਾ ਨੇ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ ਲਗਪਗ 37 ਹਜ਼ਾਰ ਵੋਟਾਂ ਨਾਲ ਹਰਾਇਆ ਸੀ। ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੌਜੂਦਾ ਚੋਣਾਂ ਦੌਰਾਨ ਮੈਦਾਨ 'ਚ ਉਤਾਰੇ ਗਏ ਸਾਧੂ ਸਿੰਘ ਧਰਮਸੋਤ ਦੀ ਫ਼ਤਹਿਗੜ੍ਹ ਸਾਹਿਬ ਤੋਂ
ਚੋਣ ਮੁਹਿੰਮ ਮੌਕੇ ਲਿਬੜਾ ਦੀ ਗ਼ੈਰਹਾਜ਼ਰੀ ਨੇ ਕਈ ਤਰ੍ਹਾਂ ਦੇ ਸੰਕੇਤ ਦੇ ਦਿੱਤੇ ਸਨ ਪਰ ਹੁਣ ਉਨ੍ਹਾਂ ਵੱਲੋਂ ਅਕਾਲੀ ਦਲ 'ਚ ਸ਼ਾਮਲ ਹੋਣ ਦੀ ਪੁਸ਼ਟੀ ਅਤੇ ਅਸਤੀਫ਼ੇ ਨਾਲ ਸਥਿਤੀ ਸਪਸ਼ਟ ਹੋ ਗਈ ਹੈ। ਲਿਬੜਾ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਕਾਫ਼ੀ ਨਜ਼ਦੀਕੀ ਸਨ। ਲਿਬੜਾ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਬਾਰੇ ਕੁਲਹਿੰਦ ਕਾਂਗਰਸ ਦੇ ਸਕੱਤਰ ਕੁਲਜੀਤ ਸਿੰਘ ਨਾਗਰਾ ਤੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਲਿਬੜਾ ਦੇ ਅਸਤੀਫ਼ੇ ਅਤੇ ਅਕਾਲੀ ਦਲ 'ਚ ਸ਼ਾਮਲ ਹੋਣ ਬਾਰੇ ਕੋਈ ਜਾਣਕਾਰੀ ਨਹੀਂ।

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026