Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ੍ਰੀ ਸ੍ਰੀ ਰਵੀ ਸ਼ੰਕਰ ਦੀ ਅਗਵਾਈ ਵਿੱਚ ਨਵ ਭਾਰਤ ਡੈਮੋਕ੍ਰੇਟਿਕ ਪਾਰਟੀ ਬਣ ਗਈ

Posted on April 8th, 2014


ਅੰਮ੍ਰਿਤਸਰ, ਫਰੀਦਕੋਟ ਤੇ ਬਠਿੰਡਾ ਤੋਂ ਉਮੀਦਵਾਰ ਖੜੇ ਕੀਤੇ

ਅੰਮ੍ਰਿਤਸਰ- ਸ੍ਰੀ ਸ੍ਰੀ ਰਵੀ ਸ਼ੰਕਰ ਦੀ ਅਗਵਾਈ ਵਿੱਚ ਨਵ ਭਾਰਤ ਡੈਮੋਕ੍ਰੇਟਿਕ ਪਾਰਟੀ ਦਾ ਗਠਨ ਕੀਤਾ ਗਿਆ ਹੈ। ਇਸ ਪਾਰਟੀ ਨੂੰ ਸਮਾਜ ਸੇਵਕ ਅੰਨਾ ਹਜ਼ਾਰੇ ਨੇ ਵੀ ਸਮਰਥਨ ਦਿੱਤਾ ਹੈ। ਪਾਰਟੀ ਨੇ ਦੇਸ਼ ਭਰ ਵਿੱਚ 342 ਸੀਟਾਂ ‘ਤੇ ਸੰਸਦੀ ਚੋਣ ਵਿੱਚ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ।

ਪਾਰਟੀ ਕਨਵੀਨਰ ਆਰ ਕੇ ਮਿਸ਼ਰਾ ਨੇ ਦੱਸਿਆ ਕਿ ਅੰਮ੍ਰਿਤਸਰ ਸੰਸਦੀ ਸੀਟ ਤੋਂ ਸਮਾਜ ਸੇਵਕ ਕ੍ਰਿਸ਼ਨ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਕੁਰਸੀ ਚੋਣ ਚਿੰਨ੍ਹ ‘ਤੇ ਦੇਸ਼ ਭਰ ਵਿੱਚ ਚੋਣ ਲੜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਪਾਰੀ ਕ੍ਰਿਸ਼ਨ ਸ਼ਰਮਾ ਦੀ ਇਸ ਸ਼ਹਿਰ ਵਿੱਚ ਕਾਫੀ ਸਾਖ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਘੱਟੋ ਘੱਟ 100 ਸੀਟਾਂ ‘ਤੇ ਜਿੱਤ ਹਾਸਲ ਕਰਨ ਵਿੱਚ ਸਫਲ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਨੇ ਫਰੀਦਕੋਟ ਅਤੇ ਬਠਿੰਡਾ ਤੋਂ ਵੀ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ।



Archive

RECENT STORIES