Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜਬਰ ਜਨਾਹ ਦੇ ਮਾਮਲਿਆਂ 'ਚ ਫਾਂਸੀ ਦੀ ਸਜ਼ਾ ਗ਼ਲਤ-ਮੁਲਾਇਮ

Posted on April 10th, 2014


ਲਖਨਊ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਮੁਲਾਇਮ ਸਿੰਘ ਯਾਦਵ ਨੇ ਚੋਣਾਂ ਦੇ ਇਸ ਮੌਸਮ ਵਿਚ ਜਬਰ ਜਨਾਹ ਨੂੰ 'ਵੱਡਾ ਗੁਨਾਹ' ਨਾ ਮੰਨਦਿਆਂ ਇਕ ਬੇਤੁਕਾ ਬਿਆਨ ਦੇ ਕੇ ਵਿਗੜੀ ਮਾਨਸਿਕਤਾ ਵਾਲੇ ਨੌਜਵਾਨਾਂ ਦਾ ਹੌਸਲਾ ਵਧਾ ਦਿੱਤਾ ਹੈ। ਮੁਲਾਇਮ ਨੇ ਕਿਹਾ ਕਿ ਜਬਰ ਜਨਾਹ ਦੇ ਮਾਮਲਿਆਂ ਵਿਚ ਫਾਂਸੀ ਨਹੀਂ ਹੋਣੀ ਚਾਹੀਦੀ ਕਿਉਂਕਿ ਲੜਕਿਆਂ ਤੋਂ ਕਦੀ-ਕਦਾਈਂ ਗ਼ਲਤੀ ਹੋ ਜਾਂਦੀ ਹੈ। 

ਹਾਲ ਹੀ ਵਿਚ ਮੁੰਬਈ ਦੀ ਇਕ ਹੇਠਲੀ ਅਦਾਲਤ ਵਲੋਂ ਜਬਰ ਜਨਾਹ ਦੇ 3 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਾ ਹੁਕਮ ਸੁਣਾਏ ਜਾਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਮੁਰਾਦਾਬਾਦ ਵਿਚ ਇਕ ਚੋਣ ਰੈਲੀ ਦੌਰਾਨ ਕਿਹਾ ਕਿ ਜੇਕਰ ਸਮਾਜਵਾਦੀ ਪਾਰਟੀ ਸੱਤਾ ਵਿਚ ਆਈ ਤਾਂ ਅਜਿਹੇ ਕਾਨੂੰਨਾਂ ਨੂੰ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਵਾਰੀ ਜਬਰ ਜਨਾਹ ਦੀ ਝੂਠੀ ਰਿਪੋਰਟ ਦਰਜ ਕਰਵਾ ਦਿੱਤੀ ਜਾਂਦੀ ਹੈ ਤੇ ਜੇਕਰ ਉਹ ਸੱਤਾ ਵਿਚ ਆਏ ਤਾਂ ਝੂਠੀ ਰਿਪੋਰਟ ਲਿਖਵਾਉਣ ਵਾਲਿਆਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ।



Archive

RECENT STORIES