Posted on April 12th, 2014

ਬਠਿੰਡਾ- 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਨਪ੍ਰੀਤ ਬਾਦਲ ਦੀ ਪਾਰਟੀ ਪੀਪੁਲਜ਼ ਪਾਰਟੀ ਆਫ ਪੰਜਾਬ ਨੂੰ ਅਲਾਟ ਕੀਤੇ ਗਏ ਚੋਣ ਨਿਸ਼ਾਨ ‘ਪਤੰਗ’ ਨੂੰ ਬਠਿੰਡਾ ਦੇ ਰਿਟਰਨਿੰਗ ਅਫਸਰ ਕੇ. ਕੇ. ਯਾਦਵ ਨੇ ਆਜ਼ਾਦ ਉਮੀਦਵਾਰ ਮਨਪ੍ਰੀਤ ਸਿੰਘ ਨੂੰ ਹੀ ਅਲਾਟ ਕਰ ਦਿੱਤਾ ਹੈ। ਇਹ ਮਨਪ੍ਰੀਤ ਸਿੰਘ ਬਾਦਲ ਪਿੰਡ ਦਾ ਵਸਨੀਕ ਹੈ ਅਤੇ ਇਸ ਦੇ ਨਾਂ ਪਿੱਛੇ ਵੀ ‘ਬਾਦਲ’ ਉਪਨਾਮ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਰਿਟਰਨਿੰਗ ਅਫਸਰ ਵਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੀ. ਪੀ. ਦੇ ਪ੍ਰਧਾਨ ਮਨਪ੍ਰੀਤ ਬਾਦਲ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਬਠਿੰਡਾ ਦੇ ਵੋਟਰਾਂ ਨੂੰ ਭੁਲੇਖਾ ਪਾਉਣ ਲਈ ਮਿਲਦੇ ਜੁਲਦੇ ਨਾਂ ਦਾ ਉਮੀਦਵਾਰ ਖੜ੍ਹਾ ਕੀਤਾ ਹੈ ਅਤੇ ਰਿਟਰਨਿੰਗ ਅਫਸਰ ਦੀ ਮਿਲੀ-ਭੁਗਤ ਨਾਲ ਉਸ ਨੂੰ ‘ਪਤੰਗ’ ਚੋਣ ਨਿਸ਼ਾਨ ਅਲਾਟ ਕਰਵਾਇਆ ਗਿਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਖਦਸ਼ਾ ਪਹਿਲਾਂ ਹੀ ਸੀ, ਲਿਹਾਜਾ ਇਸ ਦੀ ਸ਼ਿਕਾਇਤ ਅਗਾਊਂ ਤੌਰ ‘ਤੇ ਚੋਣ ਕਮਿਸ਼ਨ ਨੂੰ ਕਰ ਦਿੱਤੀ ਗਈ ਸੀ।
ਮਨਪ੍ਰੀਤ ਸਿੰਘ ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਚੋਣ ਕਾਂਗਰਸ ਪੀ. ਪੀ. ਪੀ. ਅਤੇ ਉਸ ਦੇ ਸਹਿਯੋਗੀਆਂ ਦੀ ਅਕਾਲੀ ਦਲ ਨਾਲ ਨਾ ਹੋ ਕੇ ਹੁਣ ਹਰਸਿਮਰਤ ਕੌਰ ਬਾਦਲ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦਰਮਿਆਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪੰਜਾਬ ਦੀ ਅਫਸਰ ਸ਼ਾਹੀ ਸੁਖਬੀਰ ਬਾਦਲ ਦੇ ਦਬਾਅ ਹੇਠ ਆ ਕੇ ਇਲੈਕਸ਼ਨ ਕਮਿਸ਼ਨ ਨੂੰ ਅੱਖੋਂ-ਪਰੋਖੇ ਕਰ ਰਹੀ ਹੈ। ਉਹ ਲੋਕ ਤੰਤਰ ਲਈ ਘਾਤਕ ਸਿੱਧ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਇਸ ਘਟਨਾਚੱਕਰ ਅਤੇ ਰਿਟਰਨਿੰਗ ਅਫਸਰ ਦੇ ਸ਼ੱਕੀ ਰੋਲ ਸੰਬੰਧੀ ਭਾਰਤ ਦੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਅਤੇ ਪਹੁੰਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਨਿਰਪੱਖ ਚੋਣਾਂ ਕਰਾਉਣ ਲਈ ਕੇ. ਕੇ. ਯਾਦਵ ਨੂੰ ਪੰਜਾਬ ਵਿੱਚੋਂ ਬਾਹਰ ਤਬਦੀਲ ਕੀਤਾ ਜਾਵੇ।

Posted on April 29th, 2026

Posted on April 28th, 2026

Posted on April 27th, 2026

Posted on April 24th, 2026
Posted on April 23rd, 2026

Posted on April 22nd, 2026

Posted on April 14th, 2026

Posted on April 13th, 2026

Posted on April 10th, 2026

Posted on April 9th, 2026

Posted on April 8th, 2026

Posted on April 7th, 2026