Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ਼ਸ਼ੀਕਾਂਤ ਦਾ ਦਿਮਾਗ ਹਿੱਲ ਗਿਐ : ਸੁਖਬੀਰ

Posted on April 23rd, 2014


ਬੁਢਲਾਡਾ- ਦੇਸ਼ ਅੰਦਰ ਐੱਨ. ਡੀ. ਏ. ਦੀ ਸਰਕਾਰ ਨੂੰ ਬਣਨ ਲਈ ਕੋਈ ਵੀ ਸਿਆਸੀ ਪਾਰਟੀ ਨਹੀਂ ਰੋਕ ਸਕਦੀ ਅਤੇ ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਣਾਉਣਾ ਹੈ। ਇਹ ਸ਼ਬਦ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਹੇ। 

ਉਨ੍ਹਾਂ ਪੰਜਾਬ ਦੇ ਸਾਬਕਾ ਏ. ਡੀ. ਜੀ. ਪੀ. ਸ਼ਸ਼ੀਕਾਂਤ ਵਲੋਂ ਲਗਾਏ ਜਾ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਵੱਡੇ ਨੇਤਾਵਾਂ ਦੀ ਭਾਈਵਾਲੀ ਦੇ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਕਿਹਾ, ''ਸ਼ਸ਼ੀਕਾਂਤ ਦਾ ਦਿਮਾਗ ਹਿੱਲ ਗਿਆ ਹੈ, ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨੀ ਚਾਹੁੰਦਾ।'' ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਕੋਈ ਮੁੱਦਾ ਨਾ ਹੋਣ ਕਾਰਨ ਇਸ ਦੇ ਲੀਡਰ ਬੌਖਲਾਏ ਫਿਰਦੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਹਾਰ ਸਾਹਮਣੇ ਨਜ਼ਰ ਆ ਰਹੀ ਹੈ। 



Archive

RECENT STORIES