Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅਕਾਲੀਆਂ ਨੇ ਸ਼ਸ਼ੀ ਕਾਂਤ ਦੀ ਜਾਇਦਾਦ ਦੀ ਜਾਂਚ ਦੀ ਮੰਗ ਕੀਤੀ

Posted on April 25th, 2014


ਚੰਡੀਗੜ੍ਹ- ਅਕਾਲੀ ਦਲ ਦੇ ਜਨਰਲ ਸੈਕਟਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੰਜਾਬ ਦੇ ਸਾਬਕਾ ਡੀ ਜੀ ਪੀ ਸ਼ਸ਼ੀ ਕਾਂਤ ਵੱਲੋਂ ਰਿਕਾਰਡ ਨਾਲ ਛੇੜਛਾੜ ਕਰਨ ਦੀ ਗੱਲ ਕਬੂਲਣ ਦੀ ਉਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਇਥੇ ਜਾਰੀ ਇੱਕ ਬਿਆਨ ਵਿੱਚ ਗਰੇਵਾਲ ਨੇ ਕਿਹਾ ਕਿ ਸ਼ਸ਼ੀ ਕਾਂਤ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰੀ ਮਾਤਰਾ ਵਿੱਚ ਡਰੱਗ ਦੀ ਬਰਾਮਦਗੀ ਦੇ ਕੇਸਾਂ ਨਾਲ ਜੁੜੀਆਂ ਫਾਈਲਾਂ ਅਤੇ ਰਿਕਾਰਡ ਨਾਲ ਛੇੜਛਾੜ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਕਬੂਲਨਾਮੇ ਪਿੱਛੋਂ ਇਸ ਅਧਿਕਾਰੀ ਦੇ ਪੂਰੇ ਕਾਰਜਕਾਲ ਦੇ ਸਾਰੇ ਰਿਕਾਰਡ ਦੇ ਨਾਲ ਸ਼ਸ਼ੀਕਾਂਤ ਦੀ ਆਮਦਨ ਤੋਂ ਇਲਾਵਾ ਇਕੱਠੀ ਕੀਤੀ ਜਾਇਦਾਦਾਂ ਦੀ ਜਾਂਚ ਕਰਾਈ ਜਾਣੀ ਚਾਹੀਦੀ ਹੈ। ਇਸ ਦੇ ਨਾਲ ਗਰੇਵਾਲ ਨੇ ਸ਼ਸ਼ੀ ਕਾਂਤ ਨੂੰ ਰਾਜ ਵਿੱਚ ਡਰੱਗ ਉੱਤੇ ਪਾਬੰਦੀ ਲਾਉਣ ਦੇ ਉਨ੍ਹਾਂ ਦੇ ਦਾਅਵੇ ਉੱਤੇ ਜਨਤਕ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ, ‘ਇੰਨੇ ਉਚੇ ਅਹੁਦੇ ਦੇ ਕਿਸੇ ਅਧਿਕਾਰੀ ਵੱਲੋਂ ਅਜਿਹਾ ਕਬੂਲਣਾ ਅਤਿਅੰਤ ਮੰਦਭਾਗਾ ਹੈ। ਉਨ੍ਹਾਂ ਨੂੰ ਗਲਤੀ ਮੰਨਣੀ ਚਾਹੀਦੀ ਹੈ, ਪਰ ਉਹ ਹਾਲਾਤ ਦਾ ਹਵਾਲਾ ਦੇ ਕੇ ਇਸ ਨੂੰ ਆਪਣੀ ਮਜਬੂਰੀ ਸਾਬਿਤ ਕਰਨ ਵਿੱਚ ਲੱਗੇ ਹਨ।



Archive

RECENT STORIES