Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮਜੀਠੀਆ ਦੀ ਗਲਤੀ 'ਤੇ ਸਿਆਸਤ ਨਾ ਕੀਤੀ ਜਾਵੇ : ਅਕਾਲ ਤਖਤ

Posted on April 26th, 2014


ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਅਣਜਾਨੇ 'ਚ ਕੀਤੀ ਗਈ ਗਲਤੀ 'ਤੇ ਸਿਆਸਤ ਨਾ ਕੀਤੀ ਜਾਵੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਮਜੀਠੀਆ ਵਲੋਂ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਨਾਲ ਅਣਜਾਨੇ 'ਚ ਛੇੜਛਾੜ ਹੋਈ ਹੈ ਅਤੇ ਇਸ ਨੂੰ ਸਿਆਸੀ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ। 

ਅੰਮ੍ਰਿਤਸਰ 'ਚ ਇਕ ਚੋਣ ਸਭਾ ਦੌਰਾਨ ਮਜੀਠੀਆ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ 'ਦੇਹ ਸ਼ਿਵਾ ਬਰ ਮੋਹੇ ਇਹੈ' ਦੇ ਅੰਤ 'ਚ ਅਰੁਣ ਜੇਤਲੀ ਦਾ ਨਾਂ ਜੋੜ ਦਿੱਤਾ ਸੀ ਮਜੀਠੀਆ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ 'ਚ ਮਜੀਠੀਆ ਦੇ ਪੁਤਲੇ ਸਾੜੇ ਗਏ ਹਨ ਅਤੇ ਸਿਆਸੀ ਪਾਰਟੀਆਂ ਇਸ ਨੂੰ ਚੋਣਾਂ 'ਚ ਮੁੱਦਾ ਬਣਾ ਰਹੀਆਂ ਹਨ। ਅਕਾਲ ਤਖਤ ਦੇ ਜਥੇਦਾਰ ਵਲੋਂ ਇਸ ਮਾਮਲੇ 'ਚ ਸਿਆਸੀ ਪਾਰਟੀਆਂ ਨੂੰ ਕੀਤੀ ਜਾ ਰਹੀ ਅਪੀਲ ਦਾ ਕਿੰਨਾ ਅਸਰ ਹੁੰਦਾ ਹੈ ਇਹ ਵੇਖਣ ਵਾਲੀ ਗੱਲ ਹੋਵੇਗੀ।



Archive

RECENT STORIES