Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸੰਨੀ ਦਿਓਲ ਦੇ ਰੋਡ ਸ਼ੋਅ ‘ਚ ਸ਼ਾਮਲ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਇਕ ਟਰੱਕ ਹੇਠਾਂ ਆ ਗਏ

Posted on April 27th, 2014


ਸੰਗਰੂਰ-ਪੰਜਾਬ ਦੀ ਸੰਗਰੂਰ ਸੰਸਦੀ ਸੀਟ ‘ਤੇ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਦੇ ਪੱਖ ‘ਚ ਬਾਲੀਵੁੱਡ ਅਭਿਨੇਤਾ 
ਸੰਨੀ ਦਿਓਲ ਵਲੋਂ ਕੱਢੇ ਜਾ ਰਹੇ ਰੋਡ ਸ਼ੋਅ ‘ਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ। ਸ਼ੋਅ ‘ਚ ਸ਼ਾਮਲ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਇਕ ਟਰੱਕ ਹੇਠਾਂ ਆ ਗਏ। ਇਸ ਹਾਦਸੇ ਦੌਰਾਨ ਇਕ ਨੌਜਵਾਨ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਪਰ ਇਸ ਦੇ ਬਾਵਜੂਦ ਵੀ ਰੋਡ ਸ਼ੋਅ ਚੱਲਦਾ ਰਿਹਾ। ਮਰਨ ਵਾਲੇ ਨੌਜਵਾਨ ਦੇ ਪਿਤਾ ਦਾ ਕਹਿਣਾ ਹੈ ਕਿ ਅਕਾਲੀ ਦਲ ਵਲੋਂ ਨੌਜਵਾਨਾਂ ਦੇ ਮੋਟਰਸਾਈਕਲਾਂ ‘ਚ ਪੈਟਰੋਲ ਪੁਆ ਕੇ ਉਨ੍ਹਾਂ ਨੂੰ ਭੀੜ ਇਕੱਠੀ ਕਰਨ ਦੇ ਟੀਚੇ ਨਾਲ ਲਿਆਂਦਾ ਗਿਆ ਸੀ ਪਰ ਇਸ ਚੋਣ ਰੈਲੀ ਦੌਰਾਨ ਹੀ ਇਹ ਹਾਦਸਾ ਵਾਪਰ ਗਿਆ।

ਜ਼ਿਕਰਯੋਗ ਹੈ ਕਿ ਇਕ ਪਾਸੇ ਜਿੱਥੇ ਚੋਣ ਪ੍ਰਚਾਰ ਦੇ ਦਿਨਾਂ ‘ਤੇ ਉਮੀਦਵਾਰਾਂ ਵਲੋਂ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਜਾ ਰਿਹਾ ਹੈ ਕਿ ਉਮੀਦਵਾਰ ਉਨ੍ਹਾਂ ਦੀ ਭਲਾਈ ਲਈ ਕੰਮ ਕਰਨਗੇ, ਉੱਥੇ ਰੋਡ ਸ਼ੋਅ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਪੀੜਤਾਂ ਦੀ ਕਿਸੇ ਨੇ ਕੋਈ ਖਬਰ ਨਾ ਲਈ, ਸਗੋਂ ਇਹ ਹਾਦਸਾ ਹੋਣ ਦੇ ਬਾਵਜੂਦ ਵੀ ਰੋਡ ਸ਼ੋਅ ਲਗਾਤਾਰ ਚੱਲਦਾ ਰਿਹਾ।



Archive

RECENT STORIES