Posted on April 28th, 2014

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਪਹਿਲੀ ਮਈ 2014 ਨੂੰ ਹੋਵੇਗੀ। ਜਿਸ ਵਿਚ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਗਏ ਮੁਆਫੀਨਾਮੇ ‘ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ਼ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਦੇ ਆਦੇਸ਼ਾਂ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਰਸਮੀ ਇਕੱਤਰਤਾ ਪਹਿਲੀ ਮਈ ਨੂੰ ਹੋਵੇਗੀ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸ਼ਮੂਲੀਅਤ ਕਰਨਗੇ। ਇਸ ਇਕੱਤਰਤਾ ਵਿਚ ਬੀਤੇ ਦਿਨੀ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜਾਣੇ-ਅਨਜਾਣੇ ਵਿਚ ਹੋਈ ਗਲਤੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜੇ ਮੁਆਫੀਨਾਮੇ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। -

Posted on June 25th, 2026

Posted on June 24th, 2026

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026