Posted on May 1st, 2014

ਅੰਮ੍ਰਿਤਸਰ- ਬਾਣੀ ਦੀ ਤੁੱਕ ਬਦਲ ਕੇ ਪੜ੍ਹਨ ਦੇ ਗੰਭੀਰ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਹਾਜ਼ਰ ਸੰਗਤਾਂ ਦੀ ਮੌਜੂਦਗੀ 'ਚ ਪੰਜਾਬ ਦੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਧਾਰਮਿਕ ਸਜਾ ਸੁਣਾਈ। ਸਜਾ ਸੁਣਾਉਣ ਸਮੇਂ ਸ: ਬਿਕਰਮ ਸਿੰਘ ਮਜੀਠੀਆ ਨੇ ਸਿੰਘ ਸਾਹਿਬ ਦੇ ਹੋਏ ਆਦੇਸ਼ਾਂ 'ਤੇ ਸੰਗਤਾਂ ਦੀ ਮੌਜੂਦਗੀ 'ਚ ਖੜ੍ਹੇ ਹੋਏ। ਉਨ੍ਹਾਂ ਆਪਣੇ ਗਲ 'ਚ ਸਾਫਾ ਪਾਇਆ ਤੇ ਹੱਥ ਜੋੜ ਕੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਸਿਰ ਝੁਕਾ ਕੇ ਖੜ੍ਹੇ ਹੋਏ। ਸਿੰਘ ਸਾਹਿਬ ਵੱਲੋਂ ਸਜ਼ਾ ਸੁਣਾਉਣ 'ਤੇ ਉਨ੍ਹਾਂ ਸਿਰ ਝੁਕਾਅ ਕੇ ਪ੍ਰਵਾਨ ਕਰਦਿਆਂ ਗੁਰੂ ਘਰ ਨਤਮਸਤਕ ਹੋਏ ਕਿ ਪ੍ਰਮਾਤਮਾ ਇਹ ਸਜ਼ਾ ਪੂਰੀ ਕਰਨ ਲਈ ਬਲ ਬਖਸ਼ੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਬੈਠਕ 1 ਵਜੇ ਸ਼ੁਰੂ ਹੋਈ। ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਤਿੰਨ ਵਜੇ ਪੇਸ਼ ਹੋਏ, ਜਿਥੇ ਉਨ੍ਹਾਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਪਵਿੱਤਰ ਬਾਣੀ ਦੀ ਤੁੱਕ ਬਦਲਣ ਸਬੰਧੀ ਹੋਈ ਬਜ਼ਰ ਗਲਤੀ ਨੂੰ ਸਵੀਕਾਰ ਕਰਦਿਆਂ ਇਸ ਭੁੱਲ ਲਈ ਹੱਥ ਜੋੜ ਕੇ ਬੇਨਤੀ ਕੀਤੀ ਕਿ ਉਹ ਜੋ ਵੀ ਇਸ ਸਬੰਧੀ ਸਜ਼ਾ ਲਾਉਣਗੇ ਉਹ ਪ੍ਰਵਾਨ ਕਰਨਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ 1 ਮਈ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿਚ ਪਿੱਛਲੇ ਦਿਨੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਚੋਣ ਜਲਸੇ ਦੌਰਾਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਪਵਿੱਤਰ ਬਾਣੀ ਦੀ ਤੁੱਕ ਬਦਲ ਕੇ ਪੜੀ ਗਈ, ਜਿਸਨੂੰ ਉਸਨੇ ਆਪ ਬੋਲਿਆ ਅਤੇ ਹਾਜ਼ਰ ਲੋਕਾਂ ਤੋਂ ਬੁਲਵਾਇਆ। ਇਸ ਸਬੰਧੀ ਸੰਗਤਾਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਅਤੇ ਲਿਖਤੀ ਰੂਪ ਵਿਚ ਵੀ ਵੱਖ-ਵੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ: ਬਿਕਰਮ ਸਿੰਘ ਮਜੀਠੀਆ ਨੂੰ ਸਜ਼ਾ ਲਾਉਣ ਲਈ ਬੇਨਤੀਆਂ ਕੀਤੀਆਂ ਗਈਆਂ। ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਉਕਤ ਗਲਤੀ ਨੂੰ ਮਹਿਸੂਸ ਕਰਦਿਆਂ ਆਪ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ਮੁਆਫ਼ੀਨਾਮਾ ਦਿੱਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹਰ ਹੁਕਮ ਦੀ ਪਾਲਣਾ ਕਰਨ ਲਈ ਪ੍ਰਗਟਾਵਾ ਕੀਤਾ। ਇਸ ਸਬੰਧ ਵਿਚ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਸ: ਬਿਕਰਮ ਸਿੰਘ ਮਜੀਠੀਆ ਨੂੰ ਬੁਲਾਇਆ ਗਿਆ। ਉਸਨੇ ਆਪਣੇ ਵੱਲੋਂ ਹੋਈ ਗਲਤੀ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਕਬੂਲ ਕੀਤੀ ਅਤੇ ਅੱਗੋਂ ਵੀ ਸਿੰਘ ਸਾਹਿਬਾਨ ਵੱਲੋਂ ਕੀਤੇ ਹਰ ਆਦੇਸ਼ ਦੀ ਪਾਲਣਾ ਕਰਨ ਦੀ ਵਚਨਬੱਧਤਾ ਪ੍ਰਗਟਾਈ। ਜਿਸ ਉਪਰ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰ ਕਰਨ ਉਪਰੰਤ ਗੁਰਮਤਿ ਦੀ ਰੋਸ਼ਨੀ ਵਿਚ ਧਾਰਮਿਕ ਸੇਵਾ (ਤਨਖਾਹ) ਲਾਈ ਗਈ।
ਪੰਜ ਤਖ਼ਤ ਸਾਹਿਬਾਨ ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ), ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ (ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਾਜ਼ਰ ਹੋ ਕੇ ਲੰਗਰ ਦੀ ਮਾਇਕ ਸੇਵਾ ਅਤੇ ਹੱਥੀਂ ਸੇਵਾ ਕਰਨ ਤੋਂ ਬਾਅਦ ਸਰਬਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋ ਕੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਉਣ ਅਤੇ ਤਿੰਨ ਦਿਨ ਹੀ ਲੰਗਰ ਵਿਚ ਬਰਤਨ ਸਾਫ਼ ਕਰਨ ਅਤੇ ਗੁਰਬਾਣੀ ਸੁਣਨ ਅਤੇ ਜਥਾ ਸ਼ਕਤ ਮਾਇਕੀ ਲੰਗਰ ਦੀ ਸੇਵਾ ਕਰਨ। ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ 501 ਰੁਪਏ ਗੁਰੂ ਕੀ ਗੋਲਕ ਵਿਚ ਪਾਉਣ ਅਤੇ 101 ਰੁਪਏ ਦੀ ਕੜ੍ਹਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਵਾਉਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੰਘ ਸਾਹਿਬਾਨ ਵੱਲੋਂ ਜੋ ਆਦੇਸ਼ ਹੋਇਆ ਹੈ, ਉਹ ਉਸ ਨੂੰ ਖਿੜ੍ਹੇ ਮੱਥੇ ਪ੍ਰਵਾਨ ਕਰਦਿਆਂ ਮਿਲੀ ਧਾਰਮਿਕ ਸਜਾ ਉਹ ਛੇਤੀ ਤੋਂ ਛੇਤੀ ਪੂਰੀ ਕਰਨਗੇ।

Posted on October 26th, 2026

Posted on October 23rd, 2026

Posted on October 22nd, 2026

Posted on October 21st, 2026

Posted on October 20th, 2026

Posted on October 19th, 2026

Posted on October 16th, 2026

Posted on October 15th, 2026

Posted on October 14th, 2026

Posted on October 13th, 2026

Posted on October 9th, 2026

Posted on October 8th, 2026