Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮਹਿਲਾ ਸ਼ੋਸ਼ਣ ਸਬੰਧੀ ਈ-ਮੇਲ ਨਾਲ ਦਰਜ ਹੋਵੇਗੀ ਸ਼ਿਕਾਇਤ- ਮੇਨਕਾ

Posted on June 2nd, 2014


ਲਖਨਊ- ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਕਿਹਾ ਹੈ ਕਿ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਰਾਸ਼ਟਰੀ ਜਨਤੰਤ੍ਰਿਕ ਗਠਜੋੜ ਸਰਕਾਰ ਪੂਰੀ ਈਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੇਗੀ। ਭਾਜਪਾ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਉਥੇ ਹੀ ਉਨ੍ਹਾਂ ਨੇ ਮਹਿਲਾਵਾਂ ਅਤੇ ਬੱਚਿਆਂ ਨਾਲ ਸ਼ੋਸ਼ਣ ਸਬੰਧੀ ਜੁੜੇ ਮਾਮਲਿਆਂ 'ਤੇ ਵੀ ਸਖ਼ਤ ਕਾਰਵਾਈ ਦੀ ਗੱਲ ਕਹੀ ਹੈ। ਉਨ੍ਹਾਂ ਨੇ ਬਦਾਯੂੰ 'ਚ ਸਮੂਹਿਕ ਜਬਰ ਜਨਾਹ ਦੇ ਬਾਅਦ ਹੱਤਿਆ ਦੀ ਘਟਨਾ 'ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਪ੍ਰਦੇਸ਼ ਦੇ ਰਾਮਪੁਰ ਜਨਪਦ 'ਚ ਦਿੱਤੇ ਇਕ ਬਿਆਨ 'ਚ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਸੋਸ਼ਲ ਨੈੱਟਵਰਕਿੰਗ ਸਾਈਟ ਦੇ ਮਾਧਿਅਮ ਨਾਲ ਮਹਿਲਾ ਸ਼ੋਸ਼ਣ ਦੀਆਂ ਘਟਨਾਵਾਂ 'ਤੇ ਕਾਰਵਾਈ ਕਰੇਗਾ। ਕੇਂਦਰੀ ਮੰਤਰੀ ਨੇ ਈ-ਮੇਲ ਜ਼ਰੀਏ ਵੀ ਮਹਿਲਾਵਾਂ ਅਤੇ ਬੱਚਿਆਂ ਨਾਲ ਜੁੜੀ ਸ਼ਿਕਾਇਤ ਭੇਜੇ ਜਾਣ ਸਬੰਧੀ ਵਿਵਸਥਾ ਸ਼ੁਰੂ ਕੀਤੇ ਜਾਣ ਦੀ ਗੱਲ ਕਹੀ ਹੈ।



Archive

RECENT STORIES