Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਾਕਾ ਨੀਲਾ ਤਾਰਾ ਦੀ 30ਵੀਂ ਬਰਸੀ ਮੌਕੇ ਸਿੱਖਾਂ ਵੱਲੋਂ ਸੰਯੁਕਤ ਰਾਸ਼ਟਰ ਅੱਗੇ ਮੁਜ਼ਾਹਰਾ

Posted on June 7th, 2014



ਨਿਊਯਾਰਕ- ਸਾਕਾ ਨੀਲਾ ਤਾਰਾ ਦੀ 30ਵੀਂ ਬਰਸੀ ਮੌਕੇ ਸਿੱਖਾਂ ਨੇ ਸੰਯੁਕਤ ਰਾਸ਼ਟਰ ਸਾਹਮਣੇ ਮੁਜ਼ਾਹਰਾ ਕੀਤਾ, ਜਿਸ ਮੌਕੇ ਔਰਤਾਂ ਤੇ ਬੱਚੇ ਵੀ ਸ਼ਾਮਲ ਸਨ ਅਤੇ ਐਲਾਨ ਕੀਤਾ ਕਿ ਆਤਮ-ਨਿਰਣੇ ਦੇ ਹੱਕ ਬਾਰੇ 2020 ਵਿੱਚ ਪਰਵਾਸੀ ਸਿੱਖ ਭਾਈਚਾਰੇ ਵਿੱਚ ਰਾਇਸ਼ੁਮਾਰੀ ਕਰਵਾਈ ਜਾਵੇਗ।

ਸਿੱਖਜ਼ ਫਾਰ ਜਸਟਿਸ ਨੇ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਕੋਲ ਸ਼ਿਕਾਇਤ ਦਰਜ ਕਰਾਉਂਦਿਆਂ ਸੰਯੁਕਤ ਰਾਸ਼ਟਰ ਨੂੰ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੌਜੀ ਕਾਰਵਾਈ ਦੌਰਾਨ ਹੋਏ ਅਪਰਾਧਾਂ ਦੀ ਜਾਂਚ ਅਤੇ ਸਜ਼ਾ ਦੇਣ ਲਈ ਇਕ ਟ੍ਰਿਬਿਊਨਲ ਕਾਇਮ ਕੀਤਾ ਜਾਵੇ। ‘ਐਸ ਐਫ ਜੇ’ ਨੇ ਸੰਯੁਕਤ ਰਾਸ਼ਟਰ ਨੂੰ ਸਾਕਾ ਨੀਲਾ ਤਾਰਾ ਦੌਰਾਨ ਸਿੱਖ ਭਾਈਚਾਰੇ ’ਤੇ ਹੋਈਆਂ ਵਧੀਕੀਆਂ ਦੀ ਨਿਖੇਧੀ ਕਰਨ ਦੀ ਅਪੀਲ ਕੀਤੀ। ਜਥੇਬੰਦੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਇਸ ਗੱਲ ਨੂੰ ਮਾਨਤਾ ਦੇਵੇ ਕਿ ਸੰਯੁਕਤ ਰਾਸ਼ਟਰ ਸ਼ਹਿਰੀ ਅਤੇ ਸਿਆਸੀ ਹੱਕਾਂ ਬਾਰੇ ਕੌਮਾਂਤਰੀ ਅਹਿਦਨਾਮੇ ਤਹਿਤ ਸਿੱਖਾਂ ਨੂੰ ਸਵੈ-ਨਿਰਣੇ ਦਾ ਹੱਕ ਮਿਲੇ।
ਐਸ ਐਫ ਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਨੇ ਕਿਹਾ ਕਿ 2020 ਵਿੱਚ ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਅੰਦਰ ਸਵੈ-ਨਿਰਣੇ ਦੇ ਸੁਆਲ ’ਤੇ ਰਾਇਸ਼ੁਮਾਰੀ ਕਰਵਾਈ ਜਾਵੇਗੀ।



Archive

RECENT STORIES