Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਦਰਬਾਰ ਸਾਹਿਬ ਦੀ ਹਿੰਸਾ ਲਈ ਮਾਨ ਦਲ ਨੂੰ ਕਲੀਨ ਚਿੱਟ ਗਲਤ-ਬਿੱਟਾ

Posted on June 9th, 2014



ਜਲੰਧਰ- ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦਰਬਾਰ ਸਾਹਿਬ ਵਿਖੇ ਆਪਰੇਸ਼ਨ ਬਲਿਊ ਸਟਾਰ ਦੀ ਬਰਸੀ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਕਿਸੇ ਨੂੰ ਕਲੀਨ ਚਿੱਟ ਦੇਣ ‘ਚ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਘਟਨਾ ਤੋਂ ਤੁਰੰਤ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਘਟਨਾ ਲਈ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸਿੱਧੀ ਸ਼ਮੂਲੀਅਤ ਨਾ ਹੋਣ ਦੀ ਗੱਲ ਕਹੀ ਸੀ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿੱਟਾ ਨੇ ਕਿਹਾ ਕਿ ਇਸ ਘਟਨਾ ਨਾਲ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਭੰਗ ਹੋਈ ਹੈ ਅਤੇ ਇਸ ਮਾਮਲੇ ‘ਚ ਹੋਰ ਸਖਤੀ ਵਰਤਦੇ ਹੋਏ ਐੱਸ. ਜੀ. ਪੀ. ਸੀ ਦੀ ਟਾਸਕ ਫੋਰਸ ‘ਚ ਵਾਧਾ ਕੀਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਬਿੱਟਾ ਨੇ ਘਟਨਾ ਵਾਲੇ ਦਿਨ ਐੱਸ. ਜੀ. ਪੀ. ਸੀ. ਟਾਸਕ ਫੋਰਸ ਵਲੋਂ ਕੀਤੀ ਗਈ ਜਵਾਬੀ ਕਾਰਵਾਈ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਟਾਸਕ ਫੋਰਸ ਦੀ ਜ਼ਿੰਮੇਵਾਰੀ ਹੀ ਸ਼੍ਰੀ ਦਰਬਾਰ ਸਾਹਿਬ ਅੰਦਰ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੀ ਹੈ। ਲਿਹਾਜਾ ਟਾਸਕ ਫੋਰਸ ਨੇ ਉਹ ਹੀ ਕੰਮ ਕੀਤਾ, ਜਿਸ ਲਈ ਉਸ ਦੀ ਤਾਇਨਾਤੀ ਹੋਈ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਆਪਰੇਸ਼ਨ ਬਲਿਊ ਸਟਾਰ ਦੀ 30ਵੀਂ ਬਰਸੀ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ਼੍ਰੋਮਣੀ ਅਕਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਤਲਵਾਰਾਂ ਅਤੇ ਲਾਠੀਚਾਰਜ ਹੋਣ ਨਾਲ ਦੋਹਾਂ ਪੱਖਾਂ ਦੇ ਕਰੀਬ 12 ਲੋਕ ਜ਼ਖਮੀ ਹੋ ਗਏ।



Archive

RECENT STORIES