Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅਕਾਲ ਤਖਤ ਸਾਹਿਬ ਵਿਖੇ ਸਿਰੋਪਾ ਦੇਣ ਦੀ ਪਰੰਪਰਾ ਬਾਰੇ ਮੁੜ ਵਿਚਾਰ ਹੋਵੇਗਾ

Posted on June 10th, 2014


ਅੰਮ੍ਰਿਤਸਰ- ਅਪਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ‘ਸ਼ਹੀਦਾਂ’ ਦੇ ਪਰਵਾਰਕ ਮੈਂਬਰਾਂ ਨੂੰ ਸਿਰੋਪਾ ਦੇਣ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਮੁੜ ਵਿਚਾਰ ਕੀਤਾ ਜਾਵੇਗਾ। ਦੇਸ਼ ਵਿਦੇਸ਼ ਦੀ ਸੰਗਤ ਨਾਲ ਸੈਂਕੜੇ ਸੰਦੇਸ਼ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਨੂੰ ਮਿਲੇ ਹਨ, ਜਿਨ੍ਹਾਂ ਨੇ ਕਿਹਾ ਹੈ ਕਿ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਸ਼ਹੀਦਾਂ ਦੇ ਪਰਵਾਰਕ ਮੈਂਬਰਾਂ ਨੂੰ ਸਿਰੋਪਾ ਭੇਟ ਕਰਨ ਬਾਰੇ ਮੁੜ ਵਿਚਾਰ ਕੀਤਾ ਜਾਵੇ।

ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਕੱਤਰੇਤ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ 1984 ਦੇ ਅਪਰੇਸ਼ਨ ਬਲਿਊ ਸਟਾਰ ਤੋਂ ਲੈ ਕੇ ਸਾਲ 1996 ਤੱਕ ਸੂਬੇ ਦੇ ਹੁਕਮਰਾਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਕਾਲ ਤਖਤ ਸਾਹਿਬ ‘ਚ ਕਰਵਾਏ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਪਾਬੰਦੀ ਲਾ ਦਿੱਤੀ ਸੀ। ਸਿੱਖਾਂ ਨੂੰ ਅਕਾਲ ਤਖਤ ਸਾਹਿਬ ‘ਚ ਵੜਨ ਨਹੀਂ ਦਿੱਤਾ ਜਾਂਦਾ ਸੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਇਹ ਧਾਰਮਿਕ ਸੋਚ ਸੀ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦਾ ਪ੍ਰੋਗਰਾਮ ਕੀਤਾ ਜਾਵੇ। ਇਨ੍ਹਾਂ ਪ੍ਰੋਗਰਾਮਾਂ ਵਿੱਚ ਹੁੱਲੜਬਾਜ਼ੀ ਤੇ ਮਰਿਆਦਾ ਦੀ ਉਲੰਘਣਾ ਦੀ ਸਾਜ਼ਿਸ਼ ਹਰ ਸਾਲ ਹੋ ਰਹੀ ਹੈ।



Archive

RECENT STORIES