Posted on June 21st, 2014

ਨਵੀਂ ਦਿੱਲੀ- ਤਿਹਾੜ ਜੇਲ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਰੀੜ੍ਹ ਦੀ ਹੱਡੀ ਤੇ ਖੱਬੀ ਲੱਤ ਦੇ ਦਰਦ ਦਾ ਜੇਲ ਪ੍ਰਸ਼ਾਸਨ ਵਲੋਂ ਇਲਾਜ ਨਾ ਕਰਵਾਉਣ ਪਿਛੋਂ ਇਹ ਮੰਗ ਜ਼ੋਰ ਫੜ ਰਹੀ ਹੈ ਕਿ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਨਜ਼ੀਬ ਜੰਗ ਇਸ ਮਾਮਲੇ ਵਿਚ ਦਖ਼ਲ ਦੇ ਕੇ ਸਿੱਖ ਕੈਦੀ ਦੇ ਮਨੁੱਖੀ ਹੱਕਾਂ ਨੂੰ ਯਕੀਨੀ ਬਣਾਉਣ ਪ੍ਰਤੀ ਅਪਣੀ ਜ਼ਿੰਮੇਵਾਰੀ ਨਿਭਾਉਣ। ਜਦ ਇਸ ਬਾਰੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਨਜ਼ੀਬ ਜੰਗ ਨੂੰ ਪੱਤਰ ਲਿੱਖ ਕੇ ਅਪੀਲ ਕੀਤੀ ਹੈ ਕਿ ਡੇਢ ਮਹੀਨੇ ਤੋਂ ਰੀੜ੍ਹ ਦੀ ਹੱਢੀ ਦੇ ਦਰਦ ਕਾਰਨ ਪ੍ਰੇਸ਼ਾਨੀ ਝੇਲ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦਿਤੀ ਜਾਵੇ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਹ ਸਰਾਸਰ ਇਕ ਕੈਦੀ ਦੇ ਮਨੁੱਖੀ ਹੱਕਾਂ ਨੂੰ ਕੁਚਲਣ ਦਾ ਮਾਮਲਾ ਹੈ ਜਿਸ ਵਲ ਤੁਰਤ ਧਿਆਨ ਦੇਣ ਦੀ ਲੋੜ ਹੈ।
ਇਤਿਹਾਸਕਾਰ ਡਾ. ਸੰਗਤ ਸਿੰਘ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸੁਪਰੀਮ ਕੋਰਟ ਦੀਆਂ ਕੈਦੀਆਂ ਬਾਰੇ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਜੇਲ ਪ੍ਰਸ਼ਾਸਨ ਵਲੋਂ ਸਮਾਂ ਰਹਿੰਦੇ ਭਾਈ ਹਵਾਰਾ ਦਾ ਇਲਾਜ ਨਹੀਂ ਕਰਵਾਇਆ ਜਾ ਰਿਹਾ ਜੋ ਕਿ ਪਹਿਲੀ ਨਜ਼ਰ 'ਚ ਇਕ ਸਿੱਖ ਕੈਦੀ ਨਾਲ ਜ਼ਿਆਦਤੀ ਹੈ। ਉਨ੍ਹਾਂ ਗਵਰਨਰ ਨੂੰ ਇਸ ਮਸਲੇ 'ਤੇ ਧਿਆਨ ਦੇਣ ਦੀ ਅਪੀਲ ਕੀਤੀ।
ਉਧਰ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਐਚ. ਐਸ. ਫੂਲਕਾ ਨੇ ਕਿਹਾ ਕਿ ਹਵਾਰਾ ਦਾ ਮਾਮਲਾ ਸਿੱਧੇ ਤੌਰ 'ਤੇ ਇਕ ਕੈਦੀ ਦੇ ਮਨੁੱਖੀ ਹੱਕਾਂ ਦਾ ਮਾਮਲਾ ਹੈ ਤੇ ਜੇਲ ਨਿਯਮਾਂ ਮੁਤਾਬਕ ਕਿਸੇ ਵੀ ਕੈਦੀ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣੀ ਅਤਿ ਜ਼ਰੂਰੀ ਹੁੰਦੀ ਹੈ। ਜੇ ਭਾਈ ਹਵਾਰਾ ਦਾ ਹਸਪਤਾਲ ਤੋਂ ਇਲਾਜ ਕਰਵਾਉਣਾ ਮੁਨਾਸਬ ਨਹੀਂ ਤਾਂ ਉਸ ਲਈ ਜੇਲ ਵਿਚ ਹੀ ਡਾਕਟਰਾਂ ਦਾ ਇੰਤਜ਼²ਾਮ ਕਰਨਾ ਚਾਹੀਦਾ ਹੈ। ਉਨ੍ਹਾਂ ਲੈਫ਼ਟੀਨੈਂਟ ਗਵਰਨਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ।

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026