Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਹਰਿਆਣਾ ਸਰਕਾਰ ਐਸ.ਜੀ.ਪੀ.ਸੀ. ਟਾਸਕ ਫੋਰਸ ਨੂੰ ਨਹੀਂ ਰੋਕ ਸਕਦੀ: ਸੁਖਬੀਰ

Posted on July 20th, 2014


ਹਰਿਆਣਾ ਸਰਕਾਰ ਦੇ ਫੈਸਲੇ ਨੂੰ ਕੋਈ ਤਾਕਤ ਨਹੀਂ ਬਦਲ ਸਕਦੀ : ਝੀਂਡਾ

ਚੰਡੀਗੜ੍ਹ - ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਹਰਿਆਣਾ ਦੇ ਗੁਰਦੁਆਰਿਆਂ ਵਿਚ ਐਸ.ਜੀ.ਪੀ.ਸੀ. ਟਾਸਕ ਫੋਰਸ ਦੇ ਮੈਂਬਰਾਂ ਨੂੰ ਭੇਜੇ ਜਾਣ ‘ਤੇ ਹਰਿਆਣਾ ਸਰਕਾਰ  ਨੂੰ ਕੋਈ ਇਤਰਾਜ਼ਾ ਨਹੀਂ ਹੋਣਾ ਚਾਹੀਦਾ। ਚੰਡੀਗੜ੍ਹ ਵਿਖੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਐਸ.ਜੀ.ਪੀ.ਸੀ. ਦੁਨੀਆ ਭਰ ਵਿਚ ਸਿੱਖਾਂ ਨਾਲ ਜੁੜੇ ਮਸਲੇ ਚੁਕਦੀ ਹੈ ਅਤੇ ਹਰਿਆਣਾ ਵਿਚ ਸਿੱਖਾਂ ਨਾਲ ਹੋ ਰਹੇ ਧੱਕੇ ਦੇ ਮਾਮਲੇ ਵਿਚ ਵੀ ਐਸ.ਜੀ.ਪੀ.ਸੀ. ਨੂੰ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਹੈ। 

ਇਸ ਤੋਂ ਪਹਿਲਾਂ ਹਰਿਆਣਾ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਹਰਿਆਣਾ ਸਰਕਾਰ ਵਲੋਂ ਭੇਜੇ ਗਏ ਜਵਾਬ ਵਿਚ ਗੁਰਦੁਆਰਿਆਂ ਵਿਚ ਬੈਠੇ ਐਸ.ਜੀ.ਪੀ.ਸੀ. ਟਾਸਕ ਫੋਰਸ ਦੇ ਮੈਂਬਰਾਂ ‘ਤੇ ਇਤਰਾਜ਼ ਜਤਾਇਆ ਸੀ। ਹਰਿਆਣਾ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਵੀ ਗੁਰਦੁਆਰਿਆਂ ਵਿਚ ਬੈਠੀ ਐਸ.ਜੀ.ਪੀ.ਸੀ. ਟਾਸਕ ਫੋਰਸ ਨੂੰ ਅਮਨ ਕਾਨੂੰਨ ਦੀ ਵਿਵਸਥਾ ਲਈ ਖਤਰਾ ਦੱਸਿਆ ਹੈ।


ਕਰਨਾਲ : ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ-ਸੰਭਾਲ ਲਈ ਬਣਾਈ ਗਈ ਐਡਹਾਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਵਲੋਂ ਸੂਬੇ ਦੇ ਗੁਰਦੁਆਰਿਆਂ ਦੀ ਸੰਭਾਲ ਲਈ ਵੱਖਰੀ ਕਮੇਟੀ ਗਠਨ ਕਰਨ ਲਈ ਬਣਾਏ ਗਏ ਕਾਨੂੰਨ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਬਦਲ ਸਕਦੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਝੀਂਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਵੀ ਕਾਨੂੰਨ ਬਣਾਉਣ ਦਾ ਅਧਿਕਾਰ ਹੈ ਅਤੇ ਹੁਣ ਇਸੇ ਮਾਮਲੇ ਵਿਚ ਗ੍ਰਹਿ ਮੰਤਰਾਲੇ ਜਾਂ ਰਾਸ਼ਟਰਪਤੀ ਵੀ ਕੁਝ ਨਹੀਂ ਕਰ ਸਕਦੇ। ਝੀਂਡਾ ਨੇ ਦੋਸ਼ ਲਗਾਇਆ ਕਿ ਹਰਿਆਣਾ ਵਿਧਾਨ ਸਭਾ ਵਲੋਂ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਐਸ.ਜੀ.ਪੀ.ਸੀ. ਟਾਸਕ ਫੋਰਸ ਦੇ ਨਾਂ ‘ਤੇ ਹਰਿਆਣਾ ਦੇ ਗੁਰਦੁਆਰਿਆਂ ਵਿਚ ਗੈਰ ਸਮਾਜਿਕ ਅਨਸਰਾਂ ਨੂੰ ਭੇਜਿਆ ਗਿਆ ਹੈ ਜਿਸ ਨਾਲ ਸੂਬੇ ਦੀ ਅਮਨ ਸ਼ਾਂਤੀ ਨੂੰ ਖਤਰਾ ਹੋ ਸਕਦਾ ਹੈ। 




Archive

RECENT STORIES