Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਹਰਿਆਣਾ ਵਿਚ ਇਨੈਲੋ ਤੇ ਅਕਾਲੀ ਦਲ ਮਿਲ ਕੇ ਸਰਕਾਰ ਬਣਾਉਣਗੇ-ਸੁਖਬੀਰ

Posted on September 9th, 2014


ਚੰਡੀਗੜ੍ਹ-ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅਕਤੂਬਰ ਮਹੀਨੇ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਜਿੱਤਕੇ ਸ਼੍ਰੋਮਣੀ ਅਕਾਲੀ ਦਲ ਤੇ ਇੰਡੀਅਨ ਨੈਸ਼ਨਲ ਲੋਕ ਦਲ ਮਿਲਕੇ ਨਵੀਂ ਸਰਕਾਰ ਬਣਾਉਣਗੇ। ਸ਼੍ਰੋਮਣੀ ਅਕਾਲੀ ਦਲ 2-3 ਦਿਨਾਂ 'ਚ ਅੰਬਾਲਾ ਸ਼ਹਿਰ ਅਤੇ ਕਾਲਾਂਵਾਲੀ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗਾ। 

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਸਾਡੀ ਪਾਰਟੀ ਦਾ ਹੁਣ ਵੀ ਸਾਫ਼ ਸਟੈਂਡ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਹਰਾਇਆ ਜਾਏ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਹਰਿਆਣਾ ਵਿਚ ਭਾਜਪਾ ਬਾਰੇ ਉਨ੍ਹਾਂ ਦੀ ਕੀ ਨੀਤੀ ਹੋਵੇਗੀ ਤਾਂ ਮੁਸਕਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਚੋਣਾਂ ਵਿਚ ਬੀ.ਜੇ.ਪੀ. ਬਾਰੇ ਚੁੱਪ ਰਹਾਂਗੇ, ਸਾਡਾ ਮੰਤਵ ਤਾਂ ਕਾਂਗਰਸ ਨੂੰ ਹਰਾਉਣਾ ਹੈ। ਉਨ੍ਹਾਂ ਵਿਚਾਰ ਪ੍ਰਗਟਾ ਕੀਤਾ ਕਿ ਸਾਡਾ ਇਨੈਲੋ ਨਾਲ ਪਿਛਲੇ 20-25 ਸਾਲ ਤੋਂ ਸਮਝੌਤਾ ਹੈ। ਸਾਡੀ ਲੜਾਈ ਬੀ.ਜੀ.ਪੀ. ਨਾਲ ਨਹੀਂ ਕਾਂਗਰਸ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਕਾਲੀ ਭਾਜਪਾ ਗਠਜੋੜ ਵਿਚ ਕੋਈ ਖਿਚਾਓ ਨਹੀਂ ਹੈ। ਦੋਵੇਂ ਪਾਰਟੀਆਂ ਪੰਜਾਬ ਵਿਚ ਨਗਰ ਨਿਗਮਾਂ ਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਮਿਲ ਕੇ ਲੜਨਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਚਾਹੁੰਦੇ ਹਨ ਉਨ੍ਹਾਂ ਦੇ ਕੇਸਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਉਚਿਤ ਸਮੇਂ 'ਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਦੀ ਸ਼ਕਲ ਦੇ ਦਿੱਤੀ ਗਈ ਹੈ, ਜਿਸ ਅਨੁਸਾਰ ਹਿੰਦੂਆਂ ਤੇ ਦੂਸਰੇ ਭਾਈਚਾਰੇ ਦੇ ਲੋਕਾਂ ਨੂੰ ਪਾਰਟੀ ਵਿਚ ਮਹੱਤਵਪੂਰਨ ਅਹੁਦੇ ਦਿੱਤੇ ਗਏ ਹਨ। 




Archive

RECENT STORIES