Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ਼ਸ਼ੀ ਕਾਂਤ ਨੂੰ ਹਿਰਾਸਤ ਵਿੱਚ ਲੈਣ ਦੀ ਪਟੀਸ਼ਨ ਹਾਈ ਕੋਰਟ ਪਹੁੰਚੀ

Posted on October 8th, 2014


ਚੰਡੀਗੜ੍ਹ- ਸਾਬਕਾ ਡੀ ਜੀ ਪੀ ਸ਼ਸ਼ੀ ਕਾਂਤ ਨੂੰ ਹਿਰਾਸਤ ਵਿੱਚ ਲੈ ਕੇ ਡਰੱਗ ਤਸਕਰਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੀ ਮੰਗ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਰਜ਼ਾਊਦੀਨ ਸੈਫੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਕਿਹਾ ਕਿ ਪੰਜਾਬ ਵਿੱਚ ਡਰੱਗ ਤਸਕਰੀ ਨਾਲ ਜੁੜੀ ਮਹੱਤਵ ਪੂਰਨ ਜਾਣਕਾਰੀ ਸਾਬਕਾ ਡੀ ਜੀ ਪੀ ਨੂੰ ਹਿਰਾਸਤ ਵਿੱਚ ਲੈ ਕੇ ਲਈ ਜਾ ਸਕਦੀ ਹੈ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਕਿ ਸਾਬਕਾ ਡੀ ਜੀ ਪੀ ਤੋਂ ਡਰੱਗ ਤਸਕਰਾਂ ਦੀ ਉਹ ਸੂਚੀ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ, ਜੋ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ 2007 ਵਿੱਚ ਸੌਂਪੀ ਸੀ। ਸੁਣਵਾਈ ਦੌਰਾਨ ਜਸਟਿਸ ਐਨ ਕੇ ਸੰਘੀ ਨੇ ਮਾਮਲੇ ਵਿੱਚ ਸ਼ਸ਼ੀ ਕਾਂਤ ਨੂੰ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਸ਼ਸ਼ੀ ਕਾਂਤ ਨੇ ਹਾਈ ਕੋਰਟ ਵਿੱਚ ਦਾਇਰ ਇਸ ਰਿਟ ‘ਤੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਡਰੱਗ ਤਸਕਰੀ ਨਾਲ ਜੁੜੀ ਜਿੰਨੀ ਜਾਣਕਾਰੀ ਉਨ੍ਹਾਂ ਕੋਲ ਹੈ, ਉਹ ਦੇ ਦੇਣਗੇ।



Archive

RECENT STORIES