Posted on October 25th, 2014

ਜਲੰਧਰ: ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਹੈ ਕਿ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਚੁੱਪ ਬੈਠਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਵਿਨਾਸ਼ ਚੰਦਰ ਨੂੰ ਲੈ ਕੇ ਪਾਰਟੀ ਨੇ ਆਪਣਾ ਸਟੈਂਡ ਜਨਤਕ ਤੌਰ ‘ਤੇ ਪ੍ਰਗਟ ਕਰ ਦਿੱਤਾ ਹੈ ਅਤੇ ਮੀਡੀਆ ਰਾਹੀਂ ਮੁੱਖ ਮੰਤਰੀ ਤਕ ਵੀ ਜਾਣਕਾਰੀ ਪਹੁੰਚ ਚੁੱਕੀ ਹੈ। ਹੁਣ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਵਿਨਾਸ਼ ਚੰਦਰ ਤੋਂ ਅਸਤੀਫਾ ਲੈ ਲਵੇ ਤਾਂ ਕਿ ਸਰਕਾਰ ਦਾ ਅਕਸ ਖਰਾਬ ਨਾ ਹੋਵੇ।
ਕਮਲ ਸ਼ਰਮਾ ਨੇ ਕਿਹਾ ਕਿ ਦੀਵਾਲੀ ਕਾਰਨ ਫਿਲਹਾਲ ਛੁੱਟੀਆਂ ਵਾਲਾ ਮਾਹੌਲ ਹੈ। ਉਹ ਅਗਲੇ ਹਫ਼ਤੇ ਚੰਡੀਗੜ੍ਹ ਜਾਣਗੇ ਅਤੇ ਅਵਿਨਾਸ਼ ਚੰਦਰ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਬਾਦਲ ਨਾਲ ਚਰਚਾ ਕਰਨਗੇ। ਇਹ ਪੁੱਛੇ ਜਾਣ ‘ਤੇ ਕਿ ਜੇਕਰ ਬਾਦਲ ਨੇ ਉਨ੍ਹਾਂ ਦੀ ਪਾਰਟੀ ਦੀ ਮੰਗ ਨੂੰ ਸਵੀਕਾਰ ਨਾ ਕੀਤਾ ਤਾਂ ਉਨ੍ਹਾਂ ਦੀ ਅਗਲੀ ਰਣਨੀਤੀ ਕੀ ਹੋਵੇਗੀ, ਉਨ੍ਹਾਂ ਕਿਹਾ ਕਿ ਇਹ ਫਿਲਹਾਲ ਕਾਲਪਨਿਕ ਸਵਾਲ ਹੈ। ਅਜਿਹੀ ਸਥਿਤੀ ਪੈਦਾ ਹੋਣ ‘ਤੇ ਹੀ ਪਾਰਟੀ ਆਪਣਾ ਸਟੈਂਡ ਸਪੱਸ਼ਟ ਕਰੇਗੀ। ਦੂਜੇ ਪਾਸੇ ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਵਲੋਂ ਭਾਜਪਾ ਦੀ ਮੰਗ ਨੂੰ ਅਣਸੁਣਿਆ ਕਰ ਦੇਣ ‘ਤੇ ਇਸ ਮਾਮਲੇ ‘ਤੇ ਸੂਬਾਈ ਇਕਾਈ ਕੇਂਦਰੀ ਲੀਡਰਸ਼ਿਪ ਤਕ ਪਹੁੰਚ ਸਕਣ ਦਾ ਮਨ ਬਣਾ ਰਹੀ ਹੈ। ਕੇਂਦਰੀ ਲੀਡਰਸ਼ਿਪ ਨੇ ਇਸ਼ਾਰਾ ਤਾਂ ਪਹਿਲਾਂ ਹੀ ਦੇ ਦਿੱਤਾ ਹੈ ਕਿ ਪਾਰਟੀ ਜਨਤਾ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਕੋਈ ਸਮਝੌਤਾ ਨਾ ਕਰੇ। ਭਾਜਪਾ ਅਕਾਲੀ ਦਲ ਦੀ ਸਹਿਯੋਗੀ ਪਾਰਟੀ ਹੈ ਅਤੇ ਅਕਾਲੀ ਦਲ ਨੂੰ ਗਠਜੋੜ ਧਰਮ ਨੂੰ ਸਮਝਦੇ ਹੋਏ ਉਸ ਦੀ ਇੱਛਾ ਦੀ ਪਾਲਣਾ ਕਰਨੀ ਚਾਹੀਦੀ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਅਤੇ ਅਕਾਲੀ ਨੇਤਾ ਅਵਿਨਾਸ਼ ਚੰਦਰ ਨੂੰ ਲੈ ਕੇ ਸੱਤਾਧਾਰੀ ਅਕਾਲੀ ਦਲ ਅਤੇ ਭਾਜਪਾ ‘ਚ ਟਕਰਾਅ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਅਤੇ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਅਵਿਨਾਸ਼ ਚੰਦਰ ਤੋਂ ਅਸਤੀਫਾ ਮੰਗਣ ਦੀ ਮੰਗ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਸੀ ਪਰ ਪਤਾ ਲੱਗਾ ਹੈ ਕਿ ਅਕਾਲੀ ਦਲ ਭਾਜਪਾ ਦੀ ਇਸ ਮੰਗ ਅੱਗੇ ਝੁਕਣ ਨੂੰ ਤਿਆਰ ਦਿਖਾਈ ਨਹੀਂ ਦੇ ਰਿਹਾ ਹੈ। ਅਕਾਲੀ ਨੇਤਾਵਾਂ ਦਾ ਮੰਨਣਾ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ਦੀ ਅਵਿਨਾਸ਼ ਚੰਦਰ ਨੂੰ ਹਟਾਉਣ ਦੀ ਮੰਗ ਨੂੰ ਸਵੀਕਾਰ ਕਰ ਲਿਆ ਤਾਂ ਕੱਲ ਨੂੰ ਭਾਜਪਾਈ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅਸਤੀਫੇ ਦੀ ਮੰਗ ਵੀ ਕਰ ਸਕਦੇ ਹਨ ਕਿਉਂਕਿ ਮਜੀਠੀਆ ਦੇ ਨਾਂ ਦਾ ਜ਼ਿਕਰ ਪੰਜਾਬ ਪੁਲਸ ਵਲੋਂ ਡਰੱਗ ਰੈਕੇਟ ‘ਚ ਗ੍ਰਿਫਤਾਰ ਜਗਦੀਸ਼ ਭੋਲਾ ਨੇ ਕੀਤਾ ਸੀ। ਹੁਣ ਤਕ ਈ. ਡੀ. ਨੇ ਮਜੀਠੀਆ ਨੂੰ ਇਸ ਮਾਮਲੇ ‘ਚ ਕੋਈ ਨੋਟਿਸ ਨਹੀਂ ਭੇਜਿਆ ਹੈ ਪਰ ਅਕਾਲੀ ਦਲ ਦੇ ਨੇਤਾ ਹੁਣ ਭਾਜਪਾ ਉਪਰ ਜ਼ਿਆਦਾ ਭਰੋਸਾ ਕਰਕੇ ਨਹੀਂ ਚੱਲ ਰਹੇ ਹਨ।
ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਵਿਸ਼ੇਸ਼ ਤੌਰ ‘ਤੇ ਭਾਜਪਾ ਦੇ ਦਬਾਅ ਅੱਗੇ ਝੁਕਣ ਲਈ ਤਿਆਰ ਨਹੀਂ ਹੈ। ਉਨ੍ਹਾਂ ਦੇ ਨਜ਼ਦੀਕੀਆਂ ਦਾ ਮੰਨਣਾ ਹੈ ਕਿ ਭਾਜਪਾ ਵਲੋਂ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਮਿਲੀ ਜਿੱਤ ਤੋਂ ਬਾਅਦ ਬਹੁਤ ਜ਼ਿਆਦਾ ਉਤਸ਼ਾਹ ‘ਚ ਆ ਕੇ ਆਪਣੀ ਹੀ ਸਰਕਾਰ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਇਸ ਕਾਰਜਪ੍ਰਣਾਲੀ ਦੀ ਅੰਦਰਖਾਤੇ ਆਲੋਚਨਾ ਵੀ ਸ਼ੁਰੂ ਕਰ ਦਿੱਤੀ ਹੈ। ਜੇਕਰ ਹੁਣ ਤਕ ਮੁੱਖ ਮੰਤਰੀ ਅਤੇ ਉਪ-ਮੁੱਖ ਮੰਤਰੀ ਨੇ ਅਵਿਨਾਸ਼ ਚੰਦਰ ਦੇ ਮਾਮਲੇ ਨੂੰ ਲੈ ਕੇ ਜਨਤਕ ਤੌਰ ‘ਤੇ ਕੋਈ ਬਿਆਨ ਨਹੀਂ ਦਿੱਤਾ ਹੈ ਪਰ ਮੰਨਿਆ ਇਹੋ ਜਾ ਰਿਹਾ ਹੈ ਕਿ ਅਕਾਲੀ ਦਲ ਵਲੋਂ ਭਾਜਪਾ ਦੀ ਇਸ ਮੰਗ ਨੂੰ ਠੁਕਰਾ ਦਿੱਤਾ ਜਾਵੇਗਾ। ਅਕਾਲੀ ਲੀਡਰਸ਼ਿਪ ਇਹ ਵੀ ਸਮਝਦੀ ਹੈ ਕਿ ਬਦਲੀਆਂ ਹੋਈਆਂ ਸਿਆਸੀ ਸਥਿਤੀਆਂ ‘ਚ ਭਾਜਪਾ ਵਲੋਂ ਸਰਕਾਰ ‘ਤੇ ਦਬਦਬਾ ਬਣਾਉਣ ਲਈ ਅਜਿਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਅਵਿਨਾਸ਼ ਚੰਦਰ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਇਹ ਜੰਗ ਦੋਹਾਂ ਪਾਰਟੀਆਂ ‘ਚ ਹੋਰ ਤੇਜ਼ ਹੋਣ ਦੇ ਆਸਾਰ ਹਨ।

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026