Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਰਨਾ ਨੇ ਗੁਰਦੁਆਰਾ ਰਕਾਬਗੰਜ ਵਿੱਚ ਯਾਦਗਾਰ ਦੀ ਉਸਾਰੀ ਨੂੰ ਬੱਜਰ ਗ਼ਲਤੀ ਦੱਸਿਆ

Posted on November 1st, 2014


ਅੰਮ੍ਰਿਤਸਰ- ਸਿੱਖ ਕਤਲੇਆਮ ਵਿੱਚ ਮਾਰੇ ਗਏ ਸੈਂਕੜੇ ਸਿੱਖਾਂ ਦੀ ਯਾਦ ਨੂੰ ਸਮਰਪਿਤ ਦਿੱਲੀ ਵਿੱਚ ਉਸਾਰੀ ਜਾ ਰਹੀ ਯਾਦਗਾਰ ਬਾਰੇ ਅਕਾਲੀ ਦਲ (ਦਿੱਲੀ) ਦੇ ਸਕੱਤਰ ਜਨਰਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਇੱਥੇ ਆਖਿਆ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਗੁਰਦੁਆਰਾ ਰਕਾਬਗੰਜ ਦੇ ਕੰਪਲੈਕਸ ਵਿੱਚ ਇਸ ਯਾਦਗਾਰ ਦੀ ਉਸਾਰੀ ਇੱਕ ਬੱਜਰ ਗਲਤੀ ਹੈ, ਜਿਸ ਲਈ ਕੌਮ ਇਨ੍ਹਾਂ ਸਿੱਖ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰੇਗੀ।

ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਵਿਖੇ ਯਾਦਗਾਰ ਦੀ ਉਸਾਰੀ ਲਈ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਟੱਕ ਪੰਜ ਸਿੰਘ ਸਾਹਿਬਾਨ ਵੱਲੋਂ ਲਾਇਆ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕੇਂਦਰ ਸਰਕਾਰ ਦੇ ਆਗੂ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।  ਸਰਨਾ ਨੇ ਦੀ ਕਾਰਵਾਈ 'ਤੇ ਟਿੱਪਣੀ ਕਰਦਿਆਂ ਆਖਿਆ ਕਿ ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰੇ ਵਿੱਚ ਦੁਨਿਆਵੀ ਵਿਅਕਤੀਆਂ ਦੀ ਯਾਦਗਾਰ ਬਣਾਉਣਾ ਉਚਿਤ ਨਹੀਂ ਹੈ। ਉਨ੍ਹਾਂ ਪਹਿਲਾਂ ਵੀ ਇਸੇ ਗੱਲ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਯਾਦਗਾਰ ਬਣਾਉਣ ਦੇ ਵਿਰੋਧੀ ਨਹੀਂ ਹਨ। ਉਨ੍ਹਾਂ ਸੁਝਾਅ ਦਿੱਤਾ ਸੀ ਕਿ ਇਹ ਯਾਦਗਾਰ ਗੁਰਦੁਆਰਾ ਕੰਪਲੈਕਸ ਤੋਂ ਬਾਹਰ ਬਣਾਈ ਜਾਵੇ। ਆਪਣੀ ਦਲੀਲ ਬਾਰੇ ਮਤ ਦਿੰਦਿਆਂ ਉਨ੍ਹਾਂ ਆਖਿਆ ਕਿ ਇਤਿਹਾਸ ਗਵਾਹ ਹੈ ਕਿ ਚਾਂਦਨੀ ਚੌਕ ਸਥਿਤ ਗੁਰਦੁਆਰੇ ਵਿੱਚ ਸਿਰਫ਼ ਗੁਰੂ ਜੀ ਦੀ ਯਾਦ ਵਿੱਚ ਗੁਰਦੁਆਰਾ ਹੈ ਜਦੋਂਕਿ ਉਨ੍ਹਾਂ ਨਾਲ ਸ਼ਹੀਦ ਹੋਣ ਵਾਲੇ ਭਾਈ ਮਤੀ ਦਾਸ ਤੇ ਭਾਈ ਸਤੀਦਾਸ ਦੀ ਉਥੇ ਕੋਈ ਯਾਦਗਾਰ ਨਹੀਂ ਹੈ। ਇਸ ਸਬੰਧ ਵਿੱਚ ਉਨ੍ਹਾਂ ਸਿੰਘ ਸਾਹਿਬਾਨ ਦੀ ਭੂਮਿਕਾ 'ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ ਹੈ।



Archive

RECENT STORIES