Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜੇਕਰ ਹਾਲਾਤ ਬਣੇ ਤਾਂ ਗਠਜੋੜ ਤੋੜ ਕੇ ਪੰਜਾਬ ‘ਚ ਭਾਜਪਾ ਸਰਕਾਰ ਬਣਾ ਸਕਦੇ ਹਾਂ- ਕਥੇਰੀਆ

Posted on November 5th, 2014

<p>ਪੰਜਾਬ ਭਾਜਪਾ ਦੇ ਇੰਚਾਰਜ ਰਾਮ ਸ਼ੰਕਰ ਕਥੇਰੀਆ&nbsp;<br></p>


    ਚੰਡੀਗੜ੍ਹ- ਪੰਜਾਬ ਭਾਜਪਾ ਦੇ ਇੰਚਾਰਜ ਰਾਮ ਸ਼ੰਕਰ ਕਥੇਰੀਆ ਨੇ ਐਲਾਨ ਕੀਤਾ ਹੈ ਕਿ ਜੇਕਰ ਹਾਲਾਤ ਬਣੇ ਤਾਂ ਉਹ ਗਠਜੋੜ ਤੋੜ ਕੇ ਪੰਜਾਬ ‘ਚ ਭਾਜਪਾ ਸਰਕਾਰ ਬਣਾ ਸਕਦੇ ਹਨ। ਕਥੇਰੀਆ ਚੰਡੀਗੜ੍ਹ ਵਿਖੇ ਆਯੋਜਿਤ ਮੈਂਬਰਸ਼ਿਪ ਮੁਹਿੰਮ ਦੀ ਪ੍ਰਧਾਨਗੀ ਕਰਨ ਆਏ ਹੋਏ ਸਨ। ਰਾਮ ਸ਼ੰਕਰ ਕਥੇਰੀਆ ਨੇ ਕਿਹਾ ਕਿ ਜੇ ਪੰਜਾਬ ਵਿਚ ਵੀ ਹਰਿਆਣਾ ਵਰਗੇ ਹਾਲਾਤ ਬਣ ਗਏ ਤਾਂ ਅਜਿਹਾ ਕੀਤਾ ਜਾ ਸਕਦਾ ਹੈ।
    ਹਰਿਆਣਾ ‘ਚ ਸਰਕਾਰ ਬਣਨ ਤੋਂ ਬਾਅਦ ਭਾਜਪਾ ਨੇ ਪੰਜਾਬ ‘ਚ ਵੀ ਅੰਦਰਖਾਤੇ ਵੱਖ ਹੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਮੈਂਬਰਸ਼ਿਪ ਮੁਹਿੰਮ ਉਸੇ ਲੜੀ ਦਾ ਇਕ ਹਿੱਸਾ ਹੈ।



Archive

RECENT STORIES