Posted on November 12th, 2014

<p>ਬਡਰੁੱਖਾਂ ਵਿੱਚ ਸ਼ੇਰ-ਏ-ਪੰਜਾਬ ਦੇ ਜਨਮ ਸਥਾਨ ਵਾਲਾ ਖੰਡਰ ਹੋਇਆ ਬੁਰਜ।<br></p>
ਸੰਗਰੂਰ (ਗੁਰਦੀਪ ਸਿੰਘ ਲਾਲੀ)- ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਰਾਜ ਦੇਣ ਦੇ ਦਾਅਵੇ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਵਾਰ ਸ਼ੇਰ-ਏ-ਪੰਜਾਬ ਦਾ ਜਨਮ ਦਿਹਾੜਾ ਮਨਾਉਣ ਦਾ ਚੇਤਾ ਹੀ ਮਨੋਂ ਵਿਸਾਰ ਦਿੱਤਾ ਹੈ। ਮੁੱਖ ਮੰਤਰੀ ਵੱਲੋਂ ਹਰ ਵਰ੍ਹੇ ਸ਼ੇਰ-ਏ-ਪੰਜਾਬ ਦਾ ਜਨਮ ਦਿਹਾੜਾ ਮਨਾਉਣ ਦੇ ਐਲਾਨ ਸਮੇਂ ਦੀ ਧੂੜ ਵਿੱਚ ਗੁਆਚ ਗਏ ਹਨ। ਮੁੱਖ ਮੰਤਰੀ ਦੇ ਐਲਾਨ ਨੂੰ 17 ਵਰ੍ਹੇ ਬੀਤਣ ਤੋਂ ਬਾਅਦ ਅਜੇ ਤੱਕ ਮਹਾਰਾਜਾ ਰਣਜੀਤ ਸਿੰਘ ਦਾ ਘੋੜੇ ’ਤੇ ਸਵਾਰ ਕਾਂਸੀ ਦਾ ਬੁੱਤ ਵੀ ਨਹੀਂ ਲੱਗ ਸਕਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਦਲ ਦੀ ਸਰਕਾਰ ਵੱਲੋਂ ਵੱਖ-ਵੱਖ ਸਮੇਂ ਆਪਣੇ ਕਾਰਜਕਾਲ ਦੌਰਾਨ ਚਾਰ ਵਾਰ 1997, 2001, 2007 ਅਤੇ 2013 ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਉਨ੍ਹਾਂ ਦੇ ਜਨਮ ਸਥਾਨ ਪਿੰਡ ਬਡਰੁੱਖਾਂ ਵਿੱੱਚ ਸਰਕਾਰੀ ਤੌਰ ’ਤੇ ਰਾਜ ਪੱਧਰੀ ਸਮਾਗਮ ਕਰਕੇ ਮਨਾਇਆ ਜਾ ਚੁੱਕਿਆ ਹੈ। ਸਮਾਗਮਾਂ ਦੌਰਾਨ ਚਾਰ ਵਾਰ ਇਹੋ ਐਲਾਨ ਕੀਤਾ ਗਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿੱਚ ਇੱਕ ਸੁੰਦਰ ਪਾਰਕ ਬਣਾ ਕੇ ਉਸ ਵਿੱਚ ਉਨ੍ਹਾਂ ਦਾ ਘੋੜੇ ’ਤੇ ਸਵਾਰ ਕਾਂਸੀ ਦਾ ਬੁੱਤ ਲਾਇਆ ਜਾਵੇਗਾ ਪ੍ਰੰਤੂ 17 ਸਾਲ ਬੀਤਣ ਤੋਂ ਬਾਵਜੂਦ ਅਜੇ ਤੱਕ ਇਹ ਬੁੱਤ ਬਡਰੁੱਖਾਂ ਨਹੀਂ ਪੁੱਜ ਸਕਿਆ। ਮੁੱਖ ਮੰਤਰੀ ਵਲੋਂ ਹਰ ਵਰ੍ਹੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਦੇ ਐਲਾਨ ਵੀ ਸਮੇਂ ਦੀ ਧੂੜ ਵਿੱਚ ਗੁਆਚ ਗਏ ਹਨ।
ਸੰਨ 2007 ’ਚ ਮੁੱਖ ਮੰਤਰੀ ਵੱਲੋਂ ਇਹ ਐਲਾਨ ਵੀ ਕੀਤਾ ਗਿਆ ਸੀ ਕਿ ਸ਼ੇਰ-ਏ-ਪੰਜਾਬ ਦੀ ਯਾਦ ’ਚ ਪਿੰਡ ਬਡਰੁੱਖਾਂ ਵਿੱਚ ਤਿੰਨ ਕਰੋੜ ਦੀ ਲਾਗਤ ਨਾਲ ਇੱਕ ਆਦਰਸ਼ ਸਕੂਲ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਸ੍ਰੀ ਬਾਦਲ ਵੱਲੋਂ ਮੈਡੀਕਲ ਕਾਲਜ ਬਣਾਉਣ ਅਤੇ ਸ੍ਰੋਮਣੀ ਕਮੇਟੀ ਵੱਲੋਂ ਲੜਕੀਆਂ ਦਾ ਸਕੂਲ ਖੋਲ੍ਹਣ ਦੇ ਐਲਾਨ ਵੀ ਹੋ ਚੁੱਕੇ ਹਨ ਪ੍ਰੰਤੂ ਇਹ ਐਲਾਨ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ।
ਪਿੰਡ ਦੀ ਸਰਪੰਚ ਬੀਬੀ ਹਰਬੰਸ ਕੌਰ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਯਾਦਗਾਰੀ ਪਾਰਕ ਦੀ ਚਾਰਦੀਵਾਰੀ ਹੋ ਚੁੱਕੀ ਹੈ ਜਿਸ ਵਿਚ ਪਲਾਂਟੇਸ਼ਨ ਅਤੇ ਹੋਰ ਕੰਮ ਬਾਕੀ ਹੈ। ਇਸ ਤੋਂ ਇਲਾਵਾ ਸ਼ੇਰ-ਏ-ਪੰਜਾਬ ਯਾਦਗਾਰੀ ਸਟੇਡੀਅਮ ਦੀ ਸਿਰਫ਼ ਚਾਰਦੀਵਾਰੀ ਹੋਈ ਹੈ। ਪੰਚਾਇਤ ਦੀ ਮੰਗ ਹੈ ਕਿ ਪਾਰਕ ਅਤੇ ਸਟੇਡੀਅਮ ਨੂੰ ਮੁਕੰਮਲ ਕਰਨ ਲਈ ਗ੍ਰਾਂਟ ਦਿੱਤੀ ਜਾਵੇ, ਪਾਰਕ ਵਿੱਚ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਤ ਕੀਤਾ ਜਾਵੇ।
ਪਿੰਡ ਵਿੱਚ ਮੌਜੂਦ ਇਤਿਹਾਸਕ ਕਿਲ੍ਹੇ ਦੇ ਉਸ ਬੁਰਜ ਨੂੰ ਵੀ ਸਰਕਾਰ ਜਾਂ ਸ਼੍ਰੋਮਣੀ ਕਮੇਟੀ ਵੱਲੋਂ ਸੰਭਾਲਣ ਦੀ ਲੋੜ ਨਹੀਂ ਸਮਝੀ ਗਈ, ਜਿਸ ਵਿੱਚ ਇਤਿਹਾਸਕਾਰਾਂ ਨੇ ਮਹਾਰਾਜਾ ਰਣਜੀਤ ਸਿੰਘ ਦਾ 13 ਨਵੰਬਰ 1776 ਨੂੰ ਜਨਮ ਹੋਣਾ ਦੱਸਿਆ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਸ਼ੇਰ-ਏ-ਪੰਜਾਬ ਦੀ ਐਸੀ ਆਲੀਸ਼ਾਨ ਯਾਦਗਾਰ ਸਥਾਪਤ ਕੀਤੀ ਜਾਵੇ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸਕ ਵਿਰਸੇ ਤੋਂ ਜਾਣੂ ਕਰਵਾ ਸਕੇ। ਪਿੰਡ ਬਡਰੁੱਖਾਂ ਦੇ ਵਸਨੀਕ ਆਪਣੇ ਪਿੰਡ ਦੀ ਧੀ ਮਾਤਾ ਰਾਜ ਕੌਰ ਦੀ ਕੁੱਖੋਂ ਪੈਦਾ ਹੋਏ ਸਿੱਖ ਕੌਮ ਦੇ ਇਸ ਮਹਾਨ ਯੋਧੇ ਨੂੰ ਕਦੇ ਵੀ ਨਹੀਂ ਭੁੱਲ ਸਕਦੇ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026