Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸੁਖਬੀਰ ਦੀਆਂ ਦਾਅਵਤੀ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋਣਗੇ ਭਾਜਪਾ ਆਗੂ: ਕਮਲ ਸ਼ਰਮਾ, ਡਾ. ਨਵਜੋਤ ਕੌਰ ਸਿੱਧੂ

Posted on November 12th, 2014




ਚੰਡੀਗੜ੍ਹ- ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਰੱਖੀਆਂ ਗਈਆਂ ਜ਼ਿਲ੍ਹਾ ਪੱਧਰੀ ਭੋਜ ਮੀਟਿੰਗਾਂ ਵਿੱਚ ਭਾਜਪਾ ਆਗੂਆਂ ਵੱਲੋਂ ਲਗਾਤਾਰ ਗੈਰਹਾਜ਼ਰ ਰਹਿਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਇਨ੍ਹਾਂ ਮੀਟਿੰਗਾਂ ਵਿੱਚ ਸ਼ਮੂਲੀਅਤ ਨਹੀਂ ਕਰਨਗੇ। ਇੱਥੇ ਭਾਜਪਾ ਹੈੱਡਕੁਆਰਟਰਜ਼ ਵਿਖੇ ਗੱਲਬਾਤ ਕਰਦਿਆਂ ਸ੍ਰੀ ਕਮਲ ਸ਼ਰਮਾ ਨੇ ਪਾਰਟੀ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਅਕਾਲੀ ਆਗੂਆਂ ਵੱਲੋਂ ਭਾਜਪਾ ਦੀ ਸੂਬਾਈ ਇਕਾਈ ਨਾਲ ਵਿਚਾਰ ਵਟਾਂਦਰਾ ਕੀਤੇ ਬਿਨਾਂ ਆਪਣੀਆਂ ਮੀਟਿੰਗਾਂ ਰੱਖੀਆਂ ਗਈਆਂ ਹਨ। ਉਨ੍ਹਾਂ ਕਿਹਾ, ‘‘ਅਜਿਹੀਆਂ ਮੀਟਿੰਗਾਂ ਕਰਨ ਬਾਰੇ ਗੱਠਜੋੜ ਪਾਰਟੀਆਂ ਵਿਚਾਲੇ ਕੋਈ ਚਰਚਾ ਨਹੀਂ ਹੋਈ ਸੀ। ਇਹ ਸਾਂਝਾ ਫ਼ੈਸਲਾ ਨਹੀਂ ਸੀ। ਸਾਨੂੰ ਅਜਿਹੀਆਂ ਮੀਟਿੰਗਾਂ ਕਰਨ ਪਿੱਛੇ ਕੋਈ ਕਾਰਨ ਨਜ਼ਰ ਨਹੀਂ ਆ ਰਿਹਾ, ਇਸ ਕਰਕੇ ਅਸੀਂ ਇਨ੍ਹਾਂ ਮੀਟਿੰਗਾਂ ਵਿੱਚ ਸ਼ਮੂਲੀਅਤ ਨਾ ਕਰਨ ਦਾ ਫੈਸਲਾ ਕੀਤਾ ਹੈ।’’

ਅੰਮ੍ਰਿਤਸਰ ਤੋਂ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਉਨ੍ਹਾਂ ਨੇ ਦੁਪਹਿਰ ਦੇ ਭੋਜ ਵਿੱਚ ਸ਼ਮੂੁਲੀਅਤ ਨਹੀਂ ਕੀਤੀ ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਆਗੂ ਇਸ ਵਿੱਚ ਸ਼ਮੂਲੀਅਤ ਨਹੀਂ ਕਰ ਰਹੇ ਸਨ।


Archive

RECENT STORIES