Posted on November 21st, 2014

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਅੱਜ ਕਾਂਗਰਸ ਨੂੰ ਨਜ਼ਰਅੰਦਾਜ਼ ਕਰਦਿਆਂ ਵੱਡੇ ਪ੍ਰਵਾਸ ਸੁਧਾਰਾਂ ਦਾ ਐਲਾਨ ਕੀਤਾ ਹੈ, ਜਿਸ ਤਹਿਤ ਭਾਰਤੀਆਂ ਸਮੇਤ 50 ਲੱਖ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਬਾਹਰ ਨਹੀਂ ਕੱਢਿਆ ਜਾਵੇਗਾ ਅਤੇ ਇਸ ਕਦਮ ਨਾਲ ਐਚ-1ਬੀ ਵੀਜ਼ਾਧਾਰਕਾਂ ਸਮੇਤਹਜ਼ਾਰਾਂ ਭਾਰਤੀਆਂ ਨੂੰ ਕਾਨੂੰਨੀ ਤੌਰ 'ਤੇ ਸਥਾਈ ਰੁਤਬਾ ਦੀ ਮੰਗ ਕਰਨ ਦਾ ਲਾਭ ਮਿਲ ਸਕਦਾ ਹੈ।
ਅਮਰੀਕੀ ਰਾਸ਼ਟਰਪਤੀ ਵਲੋਂ ਆਪਣੀਆਂ ਕਾਰਜਕਾਰੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਚੁੱਕੇ ਗਏ ਇਨ੍ਹਾਂ ਕਦਮਾਂ ਨਾਲ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਲਗਭਗ ਇਕ ਕਰੋੜ 10 ਲੱਖ ਗੈਰਕਾਨੂੰਨੀ ਪ੍ਰਵਾਸੀਆਂ ਵਿਚੋਂ ਸਿਰਫ 50 ਲੱਖ ਨੂੰ ਇਸ ਦਾ ਲਾਭ ਮਿਲੇਗਾ। ਓਬਾਮਾ ਦੇ ਇਸ ਕਦਮ ਦਾ ਉਨ੍ਹਾਂ ਲੋਕਾਂ ਨੂੰ ਫਾਇਦਾ ਨਹੀਂ ਹੋਵੇਗਾ ਜਿਹੜੇ ਕੁਝ ਸਮਾਂ ਪਹਿਲਾਂ ਅਮਰੀਕਾ ਵਿਚ ਦਾਖਲ ਹੋਏ ਹਨ ਅਤੇ ਭਵਿੱਖ ਵਿਚ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ ਨੂੰ ਵੀ ਇਸ ਦਾ ਕੋਈ ਲਾਭ ਨਹੀਂ ਮਿਲੇਗਾ।
ਵੀਰਵਾਰ ਸ਼ਾਮ ਟੈਲੀਵੀਜ਼ਨ 'ਤੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਓਬਾਮਾ ਨੇ ਕਿਹਾ ਕਿ ਪ੍ਰਵਾਸ ਸੁਧਾਰਾਂ ਦੇ ਰਸਤੇ ਵਿਚ ਰਿਪਬਲੀਕਨਾਂ ਵਲੋਂ ਰੁਕਾਵਟਾਂ ਪਾਉਣ ਕਾਰਨ ਉਹ ਇਹ ਕਦਮ ਉਠਾ ਰਹੇ ਹਨ। ਉਨ੍ਹਾਂ ਰੂੜੀਵਾਦੀ ਰਿਪਬਲੀਕਨਾਂ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਕਿ ਉਹ ਬਿਨਾਂ ਦਸਤਾਵੇਜ਼ਾਂ ਵਾਲੇ ਪ੍ਰਵਾਸੀਆਂ ਨੂੰ ਮੁਫਤ ਪਾਸ ਪੇਸ਼ ਕਰ ਰਹੇ ਹਨ ਅਤੇ ਕਿਹਾ ਕਿ ਉਹ ਵਾਧੂ ਵਸੀਲਿਆਂ ਨਾਲ ਸਰਹੱਦੀ ਸੁਰੱਖਿਆ ਨੂੰ ਮਜਬੂਤ ਬਣਾਉਣਗੇ ਅਤੇ ਗੈਰਕਾਨੂੰਨੀ ਪ੍ਰਵਾਸੀਆਂ ਦੇ ਅਮਰੀਕਾ ਵਿਚ ਦਾਖਲ ਹੋਣ ਨੂੰ ਔਖਾ ਬਣਾ ਦੇਣਗੇ। ਓਬਾਮਾ ਨੇ ਕਿਹਾ ਕਿ ਅਮਰੀਕਾ ਪ੍ਰਵਾਸੀਆਂ ਦਾ ਦੇਸ਼ ਹੈ ਅਤੇ ਇਸ ਦੇ ਨਾਲ ਇਹ ਨਿਯਮਾਂ ਵਾਲਾ ਵੀ ਦੇਸ਼ ਹੈ। ਬਿਨਾਂ ਯੋਗ ਦਸਤਾਵੇਜ਼ਾਂ ਦੇ ਰਹਿਣ ਵਾਲੇ ਲੋਕ ਪ੍ਰਵਾਸ ਨਿਯਮਾਂ ਨੂੰ ਤੋੜਦੇ ਹਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਖਾਸਕਰ ਉਨ੍ਹਾਂ ਲੋਕਾਂ ਨੂੰ ਜੋ ਖਤਰਨਾਕ ਸਾਬਤ ਹੋ ਸਕਦੇ ਹਨ।
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਹ ਸਮਝੌਤਾ ਉਸ ਕਿਸੇ ਵਿਅਕਤੀ 'ਤੇ ਲਾਗੂ ਨਹੀਂ ਹੋਵੇਗਾ ਜੋ ਹਾਲ ਹੀ ਵਿਚ ਅਮਰੀਕਾ ਪਹੁੰਚਾ ਹੈ। ਇਹ ਉਨ੍ਹਾਂ ਲੋਕਾਂ 'ਤੇ ਵੀ ਲਾਗੂ ਨਹੀਂ ਹੋਵੇਗਾ ਜੋ ਗੈਰਕਾਨੂੰਨੀ ਢੰਗ ਨਾਲ ਭਵਿੱਖ ਵਿਚ ਅਮਰੀਕਾ 'ਚ ਦਾਖਲ ਹੋ ਸਕਦੇ ਹਨ। ਇਹ ਨਾਗਰਿਕਤਾ ਜਾਂ ਸਥਾਈ ਤੌਰ 'ਤੇ ਇਥੇ ਰਹਿਣ ਦੇ ਅਧਿਕਾਰ ਦਾ ਵਚਨ ਨਹੀਂ ਦਿੰਦਾ। ਇਹ ਨਾ ਹੀ ਇਥੋਂ ਦੇ ਨਾਗਰਿਕਾਂ ਨੂੰ ਮਿਲਣ ਵਾਲੇ ਲਾਭ ਦੇਣ ਦਾ ਵਚਨ ਦਿੰਦਾ ਹੈ। ਇਹ ਕੰਮ ਸਿਰਫ ਕਾਂਗਰਸ ਕਰ ਸਕਦੀ ਹੈ। ਉਹ ਸਿਰਫ ਇਹ ਕਹਿ ਰਹੇ ਹਨ ਕਿ ਅਸੀਂ ਕਿਸੇ ਨੂੰ ਵਾਪਸ ਨਹੀਂ ਭੇਜਾਂਗੇ।

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026