Posted on November 29th, 2014

ਅੰਮ੍ਰਿਤਸਰ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਗੁਰਬਾਣੀ ਦੀ ਇਕ ਤੁੱਕ ਨਾਲ ਕਥਿਤ ਤੌਰ ‘ਤੇ ਕੀਤੀ ਗਈ ਛੇੜਛਾੜ ਦੇ ਮਾਮਲੇ ਵਿਚ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਜਨਤਕ ਤੌਰ ‘ਤੇ ਮਾਫੀ ਮੰਗ ਲਈ ਹੈ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਗੁਰੂ ਦਾ ਨਿਮਾਣਾ ਸਿੱਖ ਹੈ ਅਤੇ ਜੇਕਰ ਨਵਜੋਤ ਸਿੰਘ ਸਿੱਧੂ ਦੇ ਸ਼ਬਦਾਂ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਤਾਂ ਉਹ ਇਸ ਲਈ ਹੱਥ ਜੋੜ ਕੇ ਮਾਫੀ ਮੰਗਦੇ ਹਨ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ ਅਤੇ ਉਨ੍ਹਾਂ ਨੂੰ ਖੁਦ ਗੁਰਦੁਆਰਾ ਸ਼ਹੀਦਾਂ ਤੋਂ ਜੀਵਨਦਾਨ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਲੁਧਿਆਣਾ ਵਿਖੇ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਮਹਾਭਾਰਤ ਦੇ ਇਕ ਪ੍ਰਕਰਣ ਵਿਚ ਗੁਰਬਾਣੀ ਦੀਆਂ ਸਤਰਾਂ ਬੋਲ ਦਿੱਤੀਆਂ ਸਨ। ਸਿੱਧੂ ਵਲੋਂ ਗੁਰਬਾਣੀ ਦੇ ਸ਼ਬਦਾਂ ਦੀ ਸਿਆਸੀ ਤੌਰ ‘ਤੇ ਵਰਤੋਂ ਕੀਤੇ ਜਾਣ ਤੋਂ ਬਾਅਦ ਪੂਰੇ ਪੰਜਾਬ ਵਿਚ ਸਿੱਖ ਭਾਈਚਾਰੇ ਦੇ ਲੋਕ ਸੜਕਾਂ ‘ਤੇ ਉਤਰ ਆਏ ਸਨ ਅਤੇ ਨਵਜੋਤ ਸਿੰਘ ਸਿੱਧੂ ਖਿਲਾਫ ਪੰਜਾਬ ਭਰ ਵਿਚ ਪ੍ਰਦਰਸ਼ਨ ਹੋ ਰਹੇ ਸਨ। ਇਹ ਮਾਮਲਾ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਤਕ ਵੀ ਪਹੁੰਚਾਇਆ ਗਿਆ ਹੈ।

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026